ਭਾਜਪਾ ਦੀ ਮੁਹਿੰਮ ‘ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ’ ਨੂੰ ਰੋਕਣਾ ਗਰੀਬ ਲੋਕਾਂ ਨਾਲ ਧੱਕਾ-ਸੁੱਖੀ
ਅਮਲੋਹ(ਅਜੇ ਕੁਮਾਰ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਮੌਜੂਦਾ ਸੂਬਾ ਸਰਕਾਰ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਨਾ ਪਹੁੰਚਾਉਣ ਤੋਂ ਰੋਕਣ ਲਈ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਯੂਥ ਵਿੰਗ ਦੇ ਰਾਸ਼ਟਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ ਨੇ ਇਥੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ। ਉਨ੍ਹਾਂ ਇਸ ਮੁਹਿੰਮ ਨੂੰ ਰੋਕਣ ਲਈ 39 ਥਾਵਾਂ ਤੇ ਲੱਗੇ ਕੈਂਪਾਂ ਨੂੰ ਰੋਕਣ, ਭਾਜਪਾ ਆਗੂਆਂ ਨੂੰ ਗ੍ਰਿਫ਼ਤਾਰ ਅਤੇ ਨਜਰਬੰਦ ਕਰਨ ਦੀ ਸਖਤ ਸਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਕਰਕੇ ਸੂਬੇ ਦੇ ਐਸਸੀ ਗਰੀਬ ਪਰਿਵਾਰਾਂ ਦੇ ਹੱਕਾਂ ਤੇ ਡਾਕਾ ਮਾਰਨ ਦਾ ਕੰਮ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਐਸਸੀ ਸਮਾਜ ਦੇ ਲੋਕ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ ਜਿਸ ਕਾਰਣ ਸੂਬਾ ਸਰਕਾਰ ਬੌਖਲਾਹਟ ਵਿੱਚ ਆ ਕੇ ਗਰੀਬ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।
ਫੋਟੋ ਕੈਪਸ਼ਨ: ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ