ਵਿਧਾਇਕ ਗੈਰੀ ਬੜਿੰਗ ਨੇ ਪਾਵਰਕਾਮ ਦੇ ਐਸਡੀਓ ਗੁਰਦਰਸ਼ਨ ਸਿੰਘ ਦਾ ਕੀਤਾ ਸਨਮਾਨ
ਅਮਲੋਹ(ਅਜੇ ਕੁਮਾਰ)
ਗਊ ਸੇਵਾ ਸਮਿਤੀ ਅਮਲੋਹ ਵਲੋਂ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਚ ਕਰਵਾਏ ਸਮਾਗਮ ਵਿਚ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਿਸੇਸ਼ ਮਹਿਮਾਨ ਵਜੋਂ ਸਿਰਕਤ ਕੀਤੀ ਅਤੇ ਪਹੁੰਚੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਵਧੀਆ ਕਾਰਗੁਜ਼ਾਰੀ ਬਦਲੇ ਅਮਲੋਹ ਪਾਵਰਕਾਮ ਦਫ਼ਤਰ ਦੇ ਐਸਡੀਓ ਗੁਰਦਰਸ਼ਨ ਸਿੰਘ ਦਾ ਵਿਸੇਸ਼ ਸਨਮਾਨ ਕੀਤਾ। ਸੇਵਾ ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ, ਸਰਪਰਸਤ ਪ੍ਰੇਮ ਚੰਦ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਸੰਜੀਵ ਧੀਰ, ਜਨਰਲ ਸਕੱਤਰ ਮਾਸਟਰ ਰਾਜੇਸ਼ ਕੁਮਾਰ ਅਤੇ ਜੁਆਇੰਟ ਸਕੱਤਰ ਸੁੰਦਰ ਲਾਲ ਝੱਟਾ ਨੇ ਪਹੁੰਚੀਆਂ ਸਖਸੀਅਤਾਂ ਦਾ ਧੰਨਵਾਦ ਕਰਦੇ ਹੋਏ ਸਮਿਤੀ ਦੀ ਕਾਰਗੁਜ਼ਾਰੀ ਬਾਰੇ ਦਸਿਆ। ਸ੍ਰੀ ਗੈਰੀ ਬੜਿੰਗ ਨੇ ਸਮਿਤੀ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆ ਕਿਹਾ ਕਿ ਸਾਨੂੰ ਧਾਰਮਿਕ ਅਤੇ ਸਮਾਜ ਸੇਵਾ ਦੇ ਕਾਰਜ਼ਾਂ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
ਫ਼ੋਟੋ ਕੈਪਸਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਪਾਵਰਕਾਮ ਦੇ ਐਸਡੀਓ ਗੁਰਦਰਸ਼ਨ ਸਿੰਘ ਦਾ ਸਨਮਾਨ ਕਰਦੇ ਹੋਏ।