ਵੱਧ ਰਹੇ ਹਾਦਸ਼ਿਆਂ ਨੂੰ ਰੋਕਣ ਲਈ ਲੋਕ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ-ਇੰਦਰਪ੍ਰੀਤ ਬੰਡੂਗਰ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਵੱਧ ਰਹੇ ਹਾਦਸ਼ਿਆਂ ਨੂੰ ਰੋਕਣ ਲਈ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਹ ਗੱਲ ਨਵ-ਨਿਯੁਕਤ ਉਪ ਕਪਤਾਨ ਪੁਲਿਸ ਟ੍ਰੈਫਿਕ, ਅਪਰਾਧ ਔਰਤ ਅਤੇ ਬੱਚੇ ਇੰਦਰਪ੍ਰੀਤ ਸਿੰਘ ਬੰਡੂਗਰ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆ ਕਿਹਾ। ਉਨ੍ਹਾਂ ਮਾਪਿਆਂ ਨੂੰ ਆਪਣੇ ਨਬਾਲਗ ਬੱਚਿਆਂ ਨੂੰ ਵਾਹਨ ਨਾ ਦੇਣ ਅਤੇ ਵਾਹਨ ਚਾਲਕਾਂ ਨੂੰ ਸੀਟ ਬੈਲਟ ਅਤੇ ਦੋ ਪਹੀਆਂ ਪਾਹਨ ‘ਤੇ ਹੈਲਮੱਟ ਦੀ ਵਰਤੋ ਦੀ ਅਪੀਲ ਕੀਤੀ। ਉਨ੍ਹਾਂ ਸਰਾਬ ਅਤੇ ਨਸ਼ਿਆਂ ਦੀ ਵਰਤੋਂ ਕਰਕੇ ਵਾਹਨ ਨਾ ਚਲਾਉਂਣ ਦੀ ਵੀ ਗੱਲ ਆਖੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਪ੍ਰਤੀ ਮੁਹਿੰਮ ਚਲਾਈ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖੁਸ-ਕਿਸਮਤ ਹਨ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਚ ਉਨ੍ਹਾਂ ਨੂੰ ਸੇਵਾ ਦਾ ਮੌਕਾ ਮਿਲਿਆ ਹੈ। ਉਨ੍ਹਾਂ ਭਰੋਸਾ ਦਿਤਾ ਕਿ ਲੋਕਾਂ ਨੂੰ ਇਨਸਾਫ਼ ਦਿਤਾ ਜਾਵੇਗਾ ਅਤੇ ਕਿਸੇ ਕਿਸਮ ਦੀ ਕੋਈ ਮੁਸਕਲ ਨਹੀਂ ਆਉਂਣ ਦਿਤੀ ਜਾਵੇਗੀ। ਇਸ ਮੌਕੇ ਗਊ ਸੇਵਾ ਸਮਿਤੀ ਅਮਲੋਹ ਦੇ ਪ੍ਰਧਾਨ ਅਤੇ ਸ਼੍ਰੋਮਣੀ ਪੱਤਰਕਾਰ ਭੂਸ਼ਨ ਸੂਦ, ਮਿੰਟੂ ਅਰੋੜਾ, ਸਵਰਨਜੀਤ ਸਿੰਘ ਅਤੇ ਜਗਦੀਪ ਸਿੰਘ ਆਦਿ ਦੀ ਅਗਵਾਈ ਵਿਚ ਉਨ੍ਹਾਂ ਨੂੰ ਬੁਕਾ ਵੀ ਭੇਟ ਕੀਤਾ ਗਿਆ। ਇਸ ਮੌਕੇ ਮੰਡੀ ਗੋਬਿੰਦਗੜ੍ਹ ਦੇ ਟ੍ਰੈਫਿਕ ਇੰਚਾਰਜ਼ ਬਲਜਿੰਦਰ ਸਿੰਘ ਵੀ ਮੌਜੂਦ ਸਨ।
ਫ਼ੋਟੋ ਕੈਪਸਨ: ਨਵ-ਨਿਯੁਕਤ ਉਪ ਪੁਲੀਸ ਕਪਤਾਨ ਇੰਦਰਪ੍ਰੀਤ ਸਿੰਘ ਬੰਡੂਗਰ ਨੂੰ ਬੁਕਾ ਦਿੰਦੇ ਹੋਏ ਗਊ ਸੇਵਾ ਸਮਿਤੀ ਅਮਲੋਹ ਦੇ ਪ੍ਰਧਾਨ ਭੂਸ਼ਨ ਸੂਦ ਅਤੇ ਹੋਰ।