ਗਊ ਸੇਵਾ ਸਮਿਤੀ ਨੇ ਰਾਮ ਲੀਲਾ ਮੰਚਨ ਦਾ ਕੀਤਾ ਉਦਘਾਟਨ
ਅਮਲੋਹ(ਅਜੇ ਕੁਮਾਰ)
ਸ੍ਰੀ ਰਾਮ ਕਲਾ ਮੰਚ ਰਜਿ. ਅਮਲੋਹ ਵਲੋਂ ਪਬਲਿਕ ਸਰਾਏ ਅਮਲੋਹ ਵਿਚ ਚਲ ਰਹੀ ਪਾਵਨ ਸ੍ਰੀ ਰਾਮ ਲੀਲਾ ਮੰਚਨ ਮੌਕੇ ਗਊ ਸੇਵਾ ਸਮਿਤੀ ਅਮਲੋਹ ਦੇ ਪ੍ਰਧਾਨ ਭੂਸ਼ਨ ਸੂਦ, ਸਰਪਰਸਤ ਪ੍ਰੇਮ ਚੰਦ ਸ਼ਰਮਾ, ਜਨਰਲ ਸਕੱਤਰ ਮਾਸਟਰ ਰਜੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਸੰਜੀਵ ਧੀਰ ਅਤੇ ਗਊਸ਼ਾਲਾ ਅਮਲੋਹ ਦੇ ਪ੍ਰਧਾਨ ਸਿਵ ਕੁਮਾਰ ਗਰਗ ਨੇ ਮੁੱਖ-ਮਹਿਮਾਨ ਵਜੋਂ ਸਿਰਕਤ ਕੀਤੀ ਅਤੇ ਰਿਬਨ ਕੱਟ ਕੇ ਪ੍ਰੋਗਰਾਮ ਦਾ ਅਗਾਜ਼ ਕੀਤਾ। ਉਨ੍ਹਾਂ ਮੰਚ ਵਲੋਂ ਹਰ ਸਾਲ ਕੀਤੇ ਜਾਦੇ ਇਸ ਉਪਰਾਲੇ ਦੀ ਸਲਾਘਾ ਕਰਦਿਆ ਕਿਹਾ ਕਿ ਅਜਿਹੇ ਪ੍ਰੋਗਰਾਮ ਜਿਥੇ ਸਾਡੀ ਆਉਂਣ ਵਾਲੀ ਪਨੀਰੀ ਨੂੰ ਆਪਣੇ ਅਮੀਰ ਧਾਰਮਿਕ ਵਿਰਸੇ ਤੋਂ ਜਾਣੂੰ ਕਰਵਾਉਂਦੇ ਹਨ ਉਥੇ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰੱਲ ਮਿਲ ਕੇ ਅਜਿਹੇ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਹਿਸਾ ਲੈਣਾ ਚਾਹੀਦਾ ਹੈ। ਇਸ ਮੌਕੇ ਮੰਚ ਦੇ ਅਹੁੱਦੇਦਾਰਾਂ ਵਲੋਂ ਉਨ੍ਹਾਂ ਦਾ ਵਿਸੇਸ਼ ਸਨਮਾਨ ਵੀ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਸਮਾਜ ਸੇਵਾ ਅਤੇ ਧਾਰਮਿਕ ਕਾਰਜ਼ਾਂ ਵਿਚ ਪਾਏ ਜਾ ਰਹੇ ਯੋਗਦਾਨ ਦੀ ਸਲਾਘਾ ਕੀਤੀ। ਇਸ ਮੌਕੇ ਕਲਾਕਾਰਾਂ ਨੇ ‘ਚਾਚੀ ਤਾੜਕਾ’ ਦਾ ਭਗਵਾਨ ਸ੍ਰੀ ਰਾਮ ਚੰਦਰ ਹੱਥੋ ਮਾਰੇ ਜਾਣ ਦੀ ਸ਼ਾਨਦਾਰ ਪੇਸ਼ਕਾਰੀ ਦਿਖਾਈ ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਔਰਤਾਂ, ਬੱਚੇ ਅਤੇ ਲੋਕ ਹਾਜ਼ਰ ਸਨ। ਇਸੇ ਦੌਰਾਨ ਜੋਤੀ ਪੰਚਡ ਕਰਨ ਦੀ ਰਸਮ ਸਮਾਜ ਸੇਵੀ ਨਰੇਸ਼ ਸ਼ਾਹੀ, ਵਿਨੋਦ ਮਿੱਤਲ, ਗਗਨ ਖੁੱਲਰ, ਨਵਤੇਜ ਅਰੋੜਾ, ਅਮਿਤ ਖੁੱਲਰ ਅਤੇ ਸ਼ੁਭਮ ਧੰਮੀ ਆਦਿ ਨੇ ਅਦਾ ਕੀਤੀ ਅਤੇ ਮੰਚ ਵਲੋਂ ਉਨ੍ਹਾਂ ਦਾ ਵੀ ਸਨਮਾਨ ਕੀਤਾ ਗਿਆ।
ਫੋਟੋ ਕੈਪਸ਼ਨ: ਮੰਚ ਦੇ ਅਹੁੱਦੇਦਾਰ ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ, ਸਰਪਰਸਤ ਪ੍ਰੇਮ ਚੰਦ ਸ਼ਰਮਾ ਅਤੇ ਮੀਤ ਪ੍ਰਧਾਨ ਸੰਜੀਵ ਧੀਰ ਦਾ ਸਨਮਾਨ ਕਰਦੇ ਹੋਏ।
ਫੋਟੋ ਕੈਪਸ਼ਨ: ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ ਅਤੇ ਸਰਪਰਸਤ ਪ੍ਰੇਮ ਚੰਦ ਸ਼ਰਮਾ ਰਾਮ ਲੀਲਾ ਦਾ ਉਦਘਾਟਨ ਕਰਦੇ ਹੋਏ।