ਹਰ ਮਿਹਨਤੀ ਆਗੂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਮਾਣ ਸਤਿਕਾਰ ਦਿੱਤਾ ਜਾ ਰਿਹਾ:– ਰਾਜੂ ਖੰਨਾ
ਨਵਨਿਯੁਕਤ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਗਿੱਲ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
ਅਮਲੋਹ(ਅਜੇ ਕੁਮਾਰ)
ਸ਼੍ਰੋਮਣੀ ਅਕਾਲੀ ਦਲ ਵਿੱਚ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਹਰ ਮਿਹਨਤੀ ਵਰਕਰ ਤੇ ਆਗੂ ਨੂੰ ਅਹੁੰਦੇ ਦੇ ਕਿ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਤਾ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਵਧੇਰੇ ਮਜ਼ਬੂਤ ਕੀਤਾ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਯੂਥ ਅਕਾਲੀ ਦਲ ਦੇ ਨਵਨਿਯੁਕਤ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ ਦਾ ਪਾਰਟੀ ਦਫ਼ਤਰ ਅਮਲੋਹ ਵਿਖੇ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈਕੇ ਕਿ ਸਨਮਾਨ ਕਰਨ ਸਮੇਂ ਕੀਤਾ। ਰਾਜੂ ਖੰਨਾ ਨੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਯੂਥ ਆਗੂ ਕੰਵਲਜੀਤ ਸਿੰਘ ਗਿੱਲ ਦੀ ਪਾਰਟੀ ਅੰਦਰ ਮਿਹਨਤ ਨੂੰ ਦੇਖਦੇ ਹੋਏ ਦੂਸਰੀ ਵਾਰ ਮੁੜ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਸੇਵਾਵਾਂ ਤੇ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਅੰਦਰ ਕੀਤੇ ਕਾਰਜਾਂ ਨੂੰ ਦੇਖਦੇ ਹੋਏ ਵੱਡੇ ਪੱਧਰ ਤੇ ਜੁੜ ਰਹੇ ਹਨ। ਤਾ ਜੋ 2027 ਵਿੱਚ ਸੂਬੇ ਅੰਦਰ ਲੋਕ ਹਿਤੈਸ਼ੀ ਸਰਕਾਰ ਬਣਾਈ ਜਾ ਸਕੇ। ਰਾਜੂ ਖੰਨਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ ਵੱਖ ਵਿੰਗਾ ਦੇ ਆਹੁਦੇਦਾਰਾਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਇਹਨਾਂ ਵਿੰਗਾ ਵਿੱਚ ਪਾਰਟੀ ਅੰਦਰ ਵਰਕਰਾਂ ਤੇ ਆਗੂਆਂ ਦੀ ਮਿਹਨਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਵਾ ਕਰਨ ਦੇ ਮਾਣ ਦਿੱਤੇ ਜਾਣਗੇ। ਇਸ ਮੌਕੇ ਤੇ ਨਵਨਿਯੁਕਤ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ ਨੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਹਲਕਾ ਅਮਲੋਹ ਦੀ ਲੀਡਰਸ਼ਿਪ ਵੱਲੋਂ ਦਿੱਤੇ ਮਾਣ ਸਤਿਕਾਰ ਲਈ ਜਿਥੇ ਧੰਨਵਾਦ ਕੀਤਾ ਉਥੇ ਉਹਨਾਂ ਹਮੇਸ਼ਾ ਦੀ ਤਰ੍ਹਾਂ ਪਾਰਟੀ ਦੀ ਮਜ਼ਬੂਤੀ ਤੇ ਚੜਦੀ ਕਲਾ ਲਈ ਕੰਮ ਕਰਨ ਦਾ ਭਰੋਸਾ ਵੀ ਦਿੱਤਾ। ਉਹਨਾਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਉਸ ਤੇ ਮੁੜ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ। ਇਸ ਸਨਮਾਨ ਸਮਾਰੋਹ ਵਿੱਚ ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਗੁਰਬਖਸ਼ ਸਿੰਘ ਬੈਣਾ, ਜਥੇਦਾਰ ਹਰਵਿੰਦਰ ਸਿੰਘ ਬਿੰਦਾ ਮਾਜਰੀ, ਜਥੇਦਾਰ ਹਰਿੰਦਰ ਸਿੰਘ ਦੀਵਾ,ਜਥੇਦਾਰ ਸੋਮਨਾਥ ਅਜਨਾਲੀ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ,ਸੰਤੋਖ ਸਿੰਘ ਜੰਜੂਆ,ਡਾ ਅਰੁਜਨ ਸਿੰਘ ਪ੍ਰਧਾਨ,ਕਰਮਜੀਤ ਸਿੰਘ ਭਗੜਾਣਾ,ਜਥੇਦਾਰ ਕਰਮ ਸਿੰਘ ਘੁਟੀਡ, ਜਥੇਦਾਰ ਸੰਤੋਖ ਸਿੰਘ ਖਨਿਆਣ, ਜਥੇਦਾਰ ਸ਼ਰਧਾ ਸਿੰਘ ਛੰਨਾ,ਪਰਮਿੰਦਰ ਸਿੰਘ ਨੀਟਾ ਸੰਧੂ,ਜਥੇਦਾਰ ਨਾਜ਼ਰ ਸਿੰਘ ਮੰਡੀ,ਸਿਮਰਨਜੀਤ ਸਿੰਘ ਡਿਪਟੀ, ਅਮਨਦੀਪ ਸਿੰਘ ਭੱਦਲਥੂਹਾ, ਬਲਤੇਜ ਸਿੰਘ ਅਮਲੋਹ, ਜਥੇਦਾਰ ਬਲਜਿੰਦਰ ਸਿੰਘ ਸੇਖੋਂ,ਯਾਦਵਿੰਦਰ ਸਿੰਘ ਸਲਾਣਾ, ਜਸ਼ਨ ਸਿੰਘ ਸ਼ਾਹਪੁਰ, ਗੁਰਵਿੰਦਰ ਸਿੰਘ ਸਲਾਣਾ, ਕਰਮਜੀਤ ਸਿੰਘ ਗਾਂਧੀ, ਨਰਿੰਦਰ ਸਿੰਘ ਸਲਾਣਾ,ਸੋਨੀ ਕਲਾਲਮਾਜਰਾ,ਗੁਰਕੀਰਤ ਸਿੰਘ ਪਨਾਗ, ਜਸਵਿੰਦਰ ਸਿੰਘ ਗਰੇਵਾਲ,ਮਨਜੀਤ ਸਿੰਘ ਕੈਂਥ,ਕੇਵਲ ਖਾਂ ਧਰਮਗੜ੍ਹ, ਗੁਰਪਾਲ ਸਿੰਘ ਭਗਵਾਨਪੁਰਾ, ਰਾਜਵੰਤ ਸਿੰਘ, ਅੰਮ੍ਰਿਤਪਾਲ ਸਿੰਘ,ਜੌਨੀ ਖਾਂ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਮਿੰਟੂ ਅਰੌੜਾ,ਰਾਮ ਸਿੰਘ ਮੰਡੀ, ਐਡਵੋਕੇਟ ਸ਼ੀਤਲ ਸਿੰਘ,ਗੋਲਡੀ ਅਰੌੜਾ, ਰੁਪਿੰਦਰ ਸਿੰਘ ਕੁੰਜਾਰੀ,ਗੁਰਤਾਜ ਸਿੰਘ ਸਲਾਣਾ, ਗੁਰਦੀਪ ਸਿੰਘ ਬੱਬੀ,ਮੋਹਣ ਸਿੰਘ ਧਰਮਗੜ੍ਹ, ਪ੍ਰਿਥੀਪਾਲ ਸਿੰਘ ਅਮਲੋਹ, ਗੁਰਮੇਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਅਮਲੋਹ ਦੇ ਵਰਕਰ ਤੇ ਆਗੂ ਮੌਜੂਦ ਸਨ।
ਫੋਟੋ ਕੈਪਸਨ:— ਯੂਥ ਅਕਾਲੀ ਦਲ ਦੇ ਨਵਨਿਯੁਕਤ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ ਦਾ ਪਾਰਟੀ ਦਫ਼ਤਰ ਅਮਲੋਹ ਵਿਖੇ ਸਨਮਾਨ ਕਰਨ ਸਮੇਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਸਮੁੱਚੀ ਲੀਡਰਸ਼ਿਪ ਨਾਲ।