ਭਾਦਸੋਂ ਥਾਣੇ ਦੇ ਗੁਰਨਾਮ ਸਿੰਘ ਘੁੰਮਣ ਬਣੇ ਪੰਜਾਬ ਪੁਲਿਸ ਦੇ ਇੰਸਪੈਕਟਰ
ਐਸਐਸਪੀ ਵਰੁਣ ਸ਼ਰਮਾ ਅਤੇ ਡੀਐਸਪੀ ਗੁਰਿੰਦਰ ਸਿੰਘ ਗੁਰਨਾਮ ਸਿੰਘ ਨੂੰ ਸਟਾਰ ਲਗਾਉਂਦੇ ਹੋਏ।
ਪਟਿਆਲਾ 2 ਅਪ੍ਰੈਲ ( ਜਗਜੀਤ ਸਿੰਘ ਕੈਂਥ)
ਭਾਦਸੋਂ ਥਾਣੇ ਦੇ ਐਸਐਚਓ ਸਬ ਇੰਸਪੈਕਟਰ ਗੁਰਨਾਮ ਸਿੰਘ ਘੁੰਮਣ ਨੂੰ ਇੰਸਪੈਕਟਰ ਵਜੋਂ ਤਰੱਕੀ ਦਿੱਤੀ ਗਈ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਨਾਭਾ ਦੇ ਡੀਐਸਪੀ ਗੁਰਿੰਦਰ ਸਿੰਘ ਬੱਲ ਨੇ ਉਨ੍ਹਾਂ ਨੂੰ ਇੰਸਪੈਕਟਰ ਦੇ ਸਿਤਾਰਿਆਂ ਨਾਲ ਤਰੱਕੀ ਦਿੱਤੀ। ਇਸ ਮੌਕੇ ਤਰੱਕੀ ਪ੍ਰਾਪਤ ਕਰਦੇ ਇੰਸਪੈਕਟਰ ਗੁਰਨਾਮ ਸਿੰਘ ਨੇ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ।