ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ: ਰਾਜੂ ਖੰਨਾ
13 ਮੈਂਬਰੀ ਚੋਣ ਨਿਗਰਾਨ ਕਮੇਟੀ ਦਾ ਐਲਾਨ
ਮੰਡੀ ਗੋਬਿੰਦਗੜ/ ਅਮਲੋਹ ਅਜੇ ਕੁਮਾਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਵਿੱਚੋਂ ਸਾਫ-ਸੁਥਰੀ ਛਵੀ ਅਤੇ ਲੋਕ ਸੇਵਾ ਲਈ ਸਮਰਪਿਤ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ।
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਮੰਡੀ ਗੋਬਿੰਦਗੜ ਦੀ ਸੀਨੀਅਰ ਲੀਡਰਸ਼ਿਪ ਵਿੱਚੋਂ 13 ਮੈਂਬਰੀ ਚੋਣ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਹਰ ਵਾਰਡ ਵਿੱਚ ਜਾ ਕੇ ਵਰਕਰਾਂ ਅਤੇ ਸਥਾਨਕ ਵੋਟਰਾਂ ਨਾਲ ਮੀਟਿੰਗਾਂ ਕਰੇਗੀ ਅਤੇ ਉਨ੍ਹਾਂ ਦੀ ਰਾਏ ਲੈ ਕੇ ਯੋਗ ਉਮੀਦਵਾਰਾਂ ਦੀ ਚੋਣ ਕਰੇਗੀ।
ਰਾਜੂ ਖੰਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸ਼ਹਿਰ ਵਿੱਚ ਵਿਕਾਸ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਲੋਕ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜੇਕਰ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਸਮਰਥਨ ਮਿਲਦਾ ਹੈ ਤਾਂ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਦਾ ਹੱਲ ਪ੍ਰਾਥਮਿਕਤਾ ਨਾਲ ਕੀਤਾ ਜਾਵੇਗਾ।
ਉਨ੍ਹਾਂ ਨੇ ਦੱਸਿਆ ਕਿ ਨਿਗਰਾਨ ਕਮੇਟੀ ਵਿੱਚ ਭਾਰਤ ਭੂਸ਼ਨ ਟੋਨੀ (ਜ਼ਿਲ੍ਹਾ ਪ੍ਰਧਾਨ, ਇੰਡਸਟਰੀ ਵਿੰਗ), ਜੋਗਿੰਦਰ ਸਿੰਘ ਮੈਣੀ (ਸੂਬਾ ਮੀਤ ਪ੍ਰਧਾਨ), ਜਥੇਦਾਰ ਹਰਪਾਲ ਸਿੰਘ ਨਸਰਾਲੀ (ਸਾਬਕਾ ਪ੍ਰਧਾਨ, ਨਗਰ ਕੌਂਸਲ), ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਨਾਜ਼ਰ ਸਿੰਘ ਮੰਡੀ, ਜਥੇਦਾਰ ਸੋਮਨਾਥ ਅਜਨਾਲੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਗੁਰਸਾਹਿਬ ਸਿੰਘ ਸ਼ੈਰੀ ਭਾਂਬਰੀ, ਭਿੰਦਰ ਸਿੰਘ ਮੰਡੀ, ਬਲਵੀਰ ਸਿੰਘ ਸਿੱਧੂ, ਹਰਮੀਤ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਨੋਨੀ (ਸਾਬਕਾ ਪ੍ਰਧਾਨ ਬੀਸੀ ਵਿੰਗ) ਅਤੇ ਦਿਲਦਾਰ ਸਿੰਘ ਲਾਲੀ ਭੰਗੂ ਨੂੰ ਸ਼ਾਮਲ ਕੀਤਾ ਗਿਆ ਹੈ।
ਫੋਟੋ ਕੈਪਸ਼ਨ: ਗੁਰਪ੍ਰੀਤ ਸਿੰਘ ਰਾਜੂ ਖੰਨਾ, ਮੈਂਬਰ ਕੋਰ ਕਮੇਟੀ, ਸ਼੍ਰੋਮਣੀ ਅਕਾਲੀ ਦਲ।