ਗੌਰਮਿਟ ਟੀਚਰਜ਼ ਯੂਨੀਅਨ ਵੱਲੋਂ 2 ਜੂਨ ਨੂੰ ਸਿੱਖਿਆ ਭਵਨ ਮੋਹਾਲੀ ਵਿਖੇ ਰੋਸ ਮੁਜ਼ਾਹਰਾ ਅਤੇ ਰੈਲੀ ਦਾ ਐਲਾਨ
ਪੰਜਾਬ ਸਰਕਾਰ ਵਿਦਿਆਰਥੀ, ਅਧਿਆਪਕ, ਮੁਲਾਜ਼ਮ, ਪੈਨਸ਼ਨਰ ਅਤੇ ਵਿੱਦਿਆ ਵਿਰੋਧੀ ਸਾਬਿਤ ਹੋਈ-ਚਾਹਲ, ਰਾਜੇਸ਼
ਅਮਲੋਹ(ਅਜੇ ਕੁਮਾਰ)
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮੀਟੰਗ ਹੋਈ। ਇਸ ਵਿੱਚ ਪੁਰਾਣੀ ਪੈਨਸ਼ਨ, ਪੁਰਾਣੇ ਸਕੇਲ ਅਤੇ ਭੱਤਿਆਂ ਦੀ ਬਹਾਲੀ, ਅਧਿਆਪਕਾ ਨੂੰ ਗੈਰ ਵਿੱਦਿਅਕ ਕੰਮਾਂ ਵਿੱਚ ਉਲਜਾਉਣ ,ਵੱਖ-ਵੱਖ ਕੈਟਾਗਿਰੀ ਦੇ ਅਧਿਆਪਕਾ ਦੀਆਂ ਪਰਮੋਸ਼ਨਾ, ਮੈਰਿਟ ਦੇ ਅਧਾਰ ਤੇ ਬਦਲੀਆਂ, ਬਾਰਡਰ ਏਰੀਆ ਅਤੇ ਪੇਂਡੂ ਏਰੀਆਂ ਭੱਤਾ ਦੀ ਬਹਾਲੀ, ਛੇਵਾਂ ਪੇ ਕਮਿਸ਼ਨ ਲਾਗੂ ਕਰਨ ਸਮੇਂ ਬਣੀ ਜਿਲਾ ਪਰਿਸ਼ਦਾਂ ਤੋਂ ਆਏ ਅਧਿਆਪਕਾਂ ਦੀ ਆਪਸੀ ਸੀਨੀਅਰ ਜੂਨੀਅਰ ਪੇਅ ਅਨਾਮਲੀ ਦੂਰ ਕਰਨ ਦੀ ਮੰਗ ਕੀਤੀ। ਉਨ੍ਹਾਂ ਸਕੂਲਾਂ ‘ਚ ਪਈਆਂ ਖਾਲੀ ਅਸਾਮੀਆਂ ਨੂੰ ਭਰਨ, ਨਵੀਂ ਸਿੱਖਿਆ ਨੀਤੀ ਰੱਦ ਕਰਵਾਉਣ, ਪੰਜਾਬ ਦੀ ਆਪਣੀ ਸਿੱਖਿਆ ਨੀਤੀ ਬਣਾਉਣ, ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ. ਵਲੰਟੀਅਰ, ਐਸ.ਟੀ.ਆਰ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ‘ਚ ਲਿਆ ਕੇ ਰੈਗੂਲਰ ਕਰਨ ਦੀ ਮੰਗ ਪੂਰੀ ਨਾ ਕਰਨ ਦੀ ਸਰਕਾਰ ਦੀ ਨਿੰਦਾ ਕੀਤੀ ਗਈ। ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਕਿ ਪੰਜਾਬ ਸਰਕਾਰ ਦੀਆਂ ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖਾਸ ਕਰ ਮਹਿੰਗਾਈ ਭੱਤੇ ਦੇ ਮਸਲੇ ’ਤੇ ਸਰਕਾਰ ਦੀ ਨਾ-ਪੱਖੀ ਨਿਤੀ ਖਿਲਾਫ਼ 2 ਜੂਨ ਨੂੰ ਵਿਦਿਆ ਭਵਨ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ। ਜਥੇਬੰਦੀ ਦੇ ਜਿਲਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਅਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ ਨੇ ਕਿਹਾ ਕਿ ਮਈ ਮਹੀਨੇ ਵਿੱਚ ਪ੍ਰੋਗਰਾਮਾਂ ਦੀ ਤਿਆਰੀ ਲਈ ਯੂਨੀਅਨ ਵੱਲੋਂ ਜਿਲ੍ਹਾ ਪੱਧਰੀ ਤਿਆਰੀ ਸਬੰਧੀ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦਸਿਆ ਕਿ 27 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਜਨਰਲ ਕੌਸਲ ਇਜਲਾਸ ਹੋਵੇਗਾ। ਇਸ ਇਸ ਮੌਕੇ ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਸਤਿੰਦਰ ਸਿੰਘ, ਆਸ਼ੂਤੋਸ ਧੀਮਾਨ, ਜਸਵੀਰ ਸਿੰਘ, ਚਰਨਜੀਤ ਸਿੰਘ, ਹਾਕਮ ਖਾਂ, ਮਨਜੀਤ ਸਿੰਘ, ਸੱਤਿਆਵਾਨ, ਕੁਲਵਿੰਦਰ ਸਿੰਘ, ਨੀਰਜ ਪਾਲ ਅਤੇ ਸ਼ਿਵਲੋਚਨ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ: ਯੂਨੀਅਨ ਆਗੂ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ।