ਪਟਿਆਲਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲਾਈਨਮੈਨਾਂ ਤੇ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ-ਰਣਦੀਪ
ਅਮਲੋਹ(ਅਜੇ ਕੁਮਾਰ)
ਪਟਿਆਲਾ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸਸ਼ਿਪ ਲਾਈਨਮੈਨਾਂ ਉਤੇ ਆਮ ਆਦਮੀ ਪਾਰਟੀ ਵੱਲੋਂ ਪੁਲੀਸ ਰਾਹੀ ਕਰਵਾਇਆ ਗਿਆ ਲਾਠੀਚਾਰਜ ਅਤਿ ਨਿੰਦਣਯੋਗ ਹੈ। ਇਹ ਗੱਲ ਪੰਜਾਬ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਇਥੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਲਾਈਨਮੈਨਾਂ ਨੂੰ ਝੂਠੇ ਲਾਰੇ ਲਗਾ ਕੇ ਹਨੇਰੇ ਵਿਚ ਰੱਖਿਆ ਗਿਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਇਨ੍ਹਾਂ ਨਾਲ ਵਾਹਦਾ ਕੀਤਾ ਸੀ ਕਿ ਆਪ ਦੀ ਸਰਕਾਰ ਬਨਣ ਤੇ ਹਰ ਕੱਚੇ ਮੁਲਾਜਮ ਨੂੰ ਪੱਕਾ ਕੀਤਾ ਜਾਵੇਗਾ ਅਤੇ ਕੋਈ ਧਰਨਾ ਨਹੀਂ ਲੱਗਣ ਦਿਤਾ ਜਾਵੇਗਾ ਪ੍ਰੰਤੂ ਸਰਕਾਰ ਨੇ ਨਾ ਹੀ ਇਨ੍ਹਾਂ ਨੂੰ ਪੱਕਾ ਕੀਤਾ ਅਤੇ ਉਲਟਾ ਸ਼ਾਤਮਈ ਢੰਗ ਨਾਲ ਧਰਨਾ ਦੇ ਰਹੇ ਇਨ੍ਹਾਂ ਮੁਲਾਜਮਾਂ ਉਪਰ ਅੰਨੇਵਾਹ ਲਾਠੀਚਾਰਜ ਕਰਵਾ ਕੇ ਜੁਲਮ ਕੀਤਾ। ਉਨ੍ਹਾਂ ਇਸ ਕਾਰਵਾਈ ਦੀ ਸਖਤ ਸਬਦਾਂ ਵਿਚ ਨਿੰਦਾ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਬਲਵੀਰ ਸਿੰਘ ਮਿੰਟੂ, ਗੁਰਮੀਤ ਸਿੰਘ ਟਿੱਬੀ, ਰਾਜਵਿੰਦਰ ਸਿੰਘ ਘੁਟੀਡ, ਗੁਰਪ੍ਰੀਤ ਸਿੰਘ ਗਰੇਵਾਲ, ਐਡਵੋਕੇਟ ਹਰਜਿੰਦਰ ਸਿੰਘ ਟਿੱਕਾ, ਰਕੇਸ਼ ਕੁਮਾਰ ਗੋਗੀ, ਕੌਂਸਲਰ ਜਸਵਿੰਦਰ ਸਿੰਘ ਬਿੰਦਰ, ਕੌਂਸਲਰ ਕੁਲਵਿੰਦਰ ਸਿੰਘ, ਪ੍ਰਧਾਨ ਲਵਪ੍ਰੀਤ ਸਿੰਘ ਕਾਨਪੁਰ, ਗੁਰਬਚਨ ਕਾਹਨਪੁਰਾ, ਸਿਵ ਕੁਮਾਰ ਗਰਗ ਅਤੇ ਪੀ.ਏ. ਮਨਪ੍ਰੀਤ ਸਿੰਘ ਮਿੰਟਾ ਆਦਿ ਹਾਜ਼ਰ ਸਨ।
ਫੋਟੋ ਕੈਪਸਨ: ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਪ੍ਰਧਾਨ ਜਗਵੀਰ ਸਿੰਘ ਸਲਾਣਾ ਅਤੇ ਹੋਰ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ।