ਸ੍ਰੀ ਸੰਗਮੇਸਵਰ ਗਊਸ਼ਾਲਾ ‘ਚ ਗਊ ਸੇਵਾ ਸਮਿਤੀ ਨੇ ਪੂਰਨਮਾਸ਼ੀ ਦਾ ਦਿਹਾੜਾ ਸਰਧਾ-ਪੂਰਵਕ ਮਨਾਇਆ
ਅਮਲੋਹ(ਅਜੇ ਕੁਮਾਰ)
ਗਊ ਸੇਵਾ ਸਮਿਤੀ ਅਮਲੋਹ ਵਲੋਂ ਪੂਰਨਮਾਸ਼ੀ ਦਾ ਦਿਹਾੜਾ ਗਊ ਸੇਵਾ ਸਮਿਤੀ ਅਮਲੋਹ ਦੇ ਪ੍ਰਧਾਨ ਭੂਸ਼ਨ ਸੂਦ, ਸਰਪਰਸਤ ਪ੍ਰੇਮ ਚੰਦ ਸ਼ਰਮਾ, ਗਊਸ਼ਾਲਾ ਦੇ ਪ੍ਰਧਾਨ ਸਿਵ ਕੁਮਾਰ ਗਰਗ ਅਤੇ ਸਮਾਜ ਸੇਵੀ ਡਾ. ਅਮਰਜੀਤ ਅਨੇਤਾ ਦੀ ਅਗਵਾਈ ਹੇਠ ਮਨਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸ਼ਹਿਰ ਦੇ ਪਤਵੰਤਿਆਂ ਨੇ ਸਿਰਕਤ ਕੀਤੀ। ਇਸ ਮੌਕੇ ਸਮਿਤੀ ਦੇ ਪ੍ਰਧਾਨ ਸ੍ਰੀ ਸੂਦ ਨੇ ਭਗਤ ਕਬੀਰ ਅਤੇ ਭਗਵਾਨ ਜਗਨ ਨਾਥ ਦੇ ਪ੍ਰਕਾਸ ਉਤਸਵ ਦੀ ਵਧਾਈ ਦਿਤੀ। ਉਨ੍ਹਾਂ ਦਸਿਆ ਕਿ ਸਮਿਤੀ ਵਲੋਂ ਹਰ ਪੂਰਨਮਾਸ਼ੀ ਅਤੇ ਮੱਸਿਆ ਦਾ ਦਿਹਾੜਾ ਗਊ ਪੂਜਾ ਕਰਕੇ ਨਗਰ ਖੇੜੇ, ਪੰਜਾਬ, ਦੇਸ ਅਤੇ ਵਿਸਵ ਦੀ ਸ਼ਾਂਤੀ ਦੀ ਅਰਦਾਸ ਕਰਕੇ ਮਨਾਇਆ ਜਾਦਾ ਹੈ ਅਤੇ ਕੋਈ ਵੀ ਵਿਅਕਤੀ ਆਪਣੇ ਪ੍ਰੀਵਾਰ ਵਲੋਂ ਪੂਜਾ ਕਰਵਾ ਸਕਦਾ ਹੈ। ਉਨ੍ਹਾਂ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਸਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਕਿਸੇ ਵੀ ਸਿਆਸੀ ਪਾਰਟੀ ਜਾਂ ਸਿਆਸੀ ਮਨੋਰਥ ਨਾਲ ਸਬੰਧ ਨਹੀਂ ਅਤੇ ਕੋਈ ਵੀ ਵਿਅਕਤੀ ਜਾਂ ਕਿਸੇ ਵੀ ਪਾਰਟੀ ਦਾ ਆਗੂ ਜਾਂ ਵਰਕਰ ਇਸ ਵਿਚ ਭਾਗ ਲੈ ਸਕਦਾ ਹੈ। ਇਸ ਮੌਕੇ ਮਠਿਆਈ, ਫ਼ਲ ਅਤੇ ਸਮੌਸਿਆਂ ਦਾ ਲੰਗਰ ਵੀ ਚਲਾਇਆ ਗਿਆ ਅਤੇ ਸ੍ਰੀ ਰਾਮ ਮੰਦਰ ਦੇ ਮੁਖ ਪੂੁਜਾਰੀ ਸ਼ਾਸਤਰੀ ਜਗਦੰਬੇ ਪ੍ਰਸ਼ਾਦ ਨੇ ਮੰਤਰਾਂ ਦਾ ਉਚਾਰਣ ਕੀਤਾ। ਇਸ ਮੌਕੇ ਗਊ ਸਨਮਾਨ ਆਹਵਾਨ ਅਭਿਆਨ ਦੇ ਜ਼ਿਲ੍ਹਾ ਇੰਚਾਰਜ਼ ਸ਼ਾਸਤਰੀ ਗੁਰੂ ਦੱਤ ਸ਼ਰਮਾ ਨੇ ਗਊ ਹੱਤਿਆ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਸਬੰਧੀ ਜਾਣੂੰ ਕਰਵਾਉਂਦੇ ਹੋਏ ਕੇਦਰ ਅਤੇ ਸੂਬਾ ਸਰਕਾਰ ਤੋਂ ਗਊ ਮਾਤਾ ਨੂੰ ‘ਰਾਸ਼ਟਰ ਮਾਤਾ’ ਦਾ ਸਨਮਾਨ ਦੇਣ ਦੀ ਮੰਗ ਕੀਤੀ ਅਤੇ ਗਊ ਮਾਤਾ ਦੇ ਸਨਮਾਨ ਵਿਚ ਇਕ ਭਜਨ ਸੁਣਾਇਆ। ਸਮਾਗਮ ਵਿਚ ਮਾਨਵ ਭਲਾਈ ਮੰਚ ਦੇ ਪ੍ਰਧਾਨ ਮਾਸਟਰ ਮਨੋਹਰ ਲਾਲ ਵਰਮਾ, ਗਊਸ਼ਾਲਾ ਦੇ ਸੇਵਾਦਾਰ ਅਸ਼ੋਕ ਗੁਪਤਾ, ਰਾਮ ਸਰਧਾ ਮੰਚ ਦੇ ਪ੍ਰਧਾਨ ਰਕੇਸ ਕੁਮਾਰ ਚਾਵਲਾ ਗੋਗੀ, ਰਮੇਸਵਰ ਮਹਾਂਦੇਵ ਮੰਦਰ ਦੇ ਪ੍ਰਧਾਨ ਦਿਨੇਸ ਗੋਇਲ, ਮਾਸਟਰ ਸਿਵ ਸੰਕਰ, ਮਨੋਜ ਕੁਮਾਰ ਖੁੱਲਰ, ਭੂਸ਼ਨ ਗਰਗ, ਮਿੰਟੂ ਅਰੋੜਾ, ਪ੍ਰੇਮ ਕੁਮਾਰ ਚਾਵਲਾ, ਸਵਰਨਜੀਤ ਸਿੰਘ ਅਤੇ ਕਿਆਂਸ਼ ਸੂਦ ਆਦਿ ਨੇ ਭਾਗ ਲਿਆ।
ਫੋਟੋ ਕੈਪਸਨ: ਪੂਰਨਮਾਸ਼ੀ ਦੇ ਦਿਹਾੜੇ ਮੌਕੇ ਗਊ ਪੂਜਾ ਕਰਵਾਉਂਦੇ ਹੋਏ ਸਮਿਤੀ ਦੇ ਅਹੁੱਦਦਾਰ ਅਤੇ ਪਤਵੰਤੇ।