ਜੁਲਾਈ ਮਹੀਨਾ ਡੇਂਗੂ ਰੋਕਥਾਮ ਸੰਬੰਧੀ ਮਨਾਇਆ ਜਾਵੇਗਾ- ਡਾ. ਨਵਦੀਪ ਕੌਰ
ਫ਼ਤਹਿਗੜ੍ਹ ਸਾਹਿਬ/ ਅਮਲੋਹ ਅਜੇ ਕੁਮਾਰ
ਸਿਵਲ ਸਰਜਨ ਡਾ. ਅਰਵਿੰਦਰਪਾਲ ਸਿੰਘ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੇਂਗੂ ਰੋਗ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਜੁਲਾਈ ਮਹੀਨੇ ਨੂੰ ਡੇਂਗੂ ਰੋਕਥਾਮ ਮਹੀਨਾ ਵਜੋਂ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਡਾ. ਨਵਦੀਪ ਕੌਰ ਨੇ ਦੱਸਿਆ ਕਿ ਡੇਂਗੂ ਮੱਛਰ ਰਾਹੀਂ ਫੈਲਣ ਵਾਲੀ ਬਿਮਾਰੀ ਹੈ, ਜਿਸ ਤੋਂ ਬਚਾਅ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਮੱਛਰਦਾਨੀ ਦੀ ਵਰਤੋਂ ਕਰਨ, ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਬੁਖਾਰ ਹੋਣ ਦੀ ਸਥਿਤੀ ਵਿਚ ਨੇੜਲੇ ਸਿਹਤ ਕੇਂਦਰਾਂ ਵਿੱਚ ਤੁਰੰਤ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਰਪਿਤ ਗਤੀਵਿਧੀਆ ਰਾਂਹੀ ਨਾਗਰਿਕਾਂ ਨੂੰ ਡੇਂਗੂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ, ਡੇਂਗੂ ਦਾ ਮੱਛਰ ਦੀ ਕਿਸਮ ਕਿਸ ਤਰ੍ਹਾਂ ਦੀ ਹੁੰਦੀ ਹੈ ਅਤੇ ਉਸ ਦੇ ਲਾਰਵੇ ਨੂੰ ਕਿਵੇਂ ਨਸ਼ਟ ਕੀਤਾ ਜਾ ਸਕਦਾ ਹੈ ਇਸ ਸੰਬੰਧੀ ਲੋਕਾ ਵਿਚ ਜਾਗਰੂਕਤਾ ਕੈਂਪ ਲਗਾ ਲੋਕਾ ਨੂੰ ਜਾਗਰੂਕ ਕੀਤਾ ਜਾਂਵੇਗਾ। ਮਲਟੀਪਰਪਜ਼ ਹੈਲਥ ਸੁਪਰਵਾਈਜਰ ਰਾਜਿੰਦਰ ਸਿੰਘ ਨੇ ਡੇਂਗੂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡੇਂਗੂ ਬੀਮਾਰੀ ਇੱਕ ਮੱਛਰ ਐਡਿਜ਼ ਅਡਿਪਟੀ ਦੇ ਕੱਟਣ ਨਾਲ ਹੁੰਦੀ ਹੈ ਜੋ ਕਿ ਸਾਫ ਪਾਣੀ ਤੇ ਬੈਠਦਾ ਹੈ ਅਤੇ ਇਹ ਸਫੇਦ ਧਾਰੀਦਾਰ ਹੁੰਦਾ ਹੈ। ਉਨ੍ਹਾਂ ਨੇ ਡੇਂਗੂ ਦੇ ਮੁੱਖ ਲੱਛਣਾਂ ਜਿਵੇਂ ਕਿ ਤੇਜ਼ ਬੁਖਾਰ, ਸਰੀਰ ਦਰਦ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ ਅਤੇ ਚਮੜੀ ‘ਤੇ ਛਾਲੇ ਆਉਣਾ ਬਾਰੇ ਦੱਸਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕੋਈ ਵਿਅਕਤੀ ਇਹ ਲੱਛਣ ਮਹਿਸੂਸ ਕਰਦਾ ਹੈ ਤਾਂ ਉਸ ਵਿਅਕਤੀ ਨੂੰ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਇਲਾਜ ਸਿਰਫ਼ ਡਾਕਟਰੀ ਸਲਾਹ ਦੀ ਮੱਦਦ ਨਾਲ ਅਤੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਹੀ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦਸਿਆ ਕਿ ਪ੍ਰਸ਼ਾਸਨ ਅਤੇ ਨਗਰ ਨਿਗਮ ਦੀ ਮਦਦ ਨਾਲ ਫੌਗਿੰਗ ਵੀ ਕਾਰਵਾਈ ਜਾਂਦੀ ਹੈ। ਇਸ ਮੌਕੇ ਤੇ ਮੁੱਡਲਾ ਸਿਹਤ ਕੇਂਦਰ ਦੇ ਅਧੀਨ ਸਮੂਹ ਆਯੁਸ਼ਮਾਨ ਆਰੋਗਯਾ ਕੇਂਦਰਾਂ ਨੇ ਆਪਣੇ ਆਪਣੇ ਖੇਤਰਾਂ ਵਿੱਚ ਜਾਗਰੂਕਤਾ ਗਤੀਵਿਧੀਆ ਕੀਤੀਆ।
ਕੈਪਸ਼ਨ :-ਡੇਗੂ ਖਿਲਾਫ਼ ਜਾਗਰੂਕ ਕਰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ।-