ਗੁਰੂ ਹਰੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਹੰਸਾਲੀ ਖੇੜਾ ਵਿਚ ਛੇਵੇ ਅਤੇ ਸੱਤਵੇ ਪਾਤਸ਼ਾਹ ਦਾ ਗੁਰਪੁਰਬ ਮਨਾਇਆ
ਫ਼ਤਹਿਗੜ੍ਹ ਸਾਹਿਬ/ਅਮਲੋਹ ਅਜੇ ਕੁਮਾਰ
ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਵੱਲੋਂ ਸਜਾਏ ਗਏ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਹੰਸਾਲੀ ਖੇੜਾ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਦੇ ਗੁਰਪੁਰਬ ਦੇ ਸਬੰਧ ਵਿੱਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਅਤੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸੰਤ ਬਾਬਾ ਪਰਮਜੀਤ ਸਿੰਘ ਨੇ ਸੰਗਤਾਂ ਨੂੰ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਨੇ ਸਾਨੂੰ ਮੀਰੀ-ਪੀਰੀ ਦਾ ਸੰਦੇਸ਼ ਦਿੱਤਾ ਅਤੇ ਗੁਰੂ ਹਰਕ੍ਰਿਸ਼ਨ ਸਾਹਿਬ ਨੇ ਬਾਲ ਅਵਸਥਾ ਵਿੱਚ ਹੀ ਮਾਨਵਤਾ ਦੀ ਸੇਵਾ ਕਰਕੇ ਦਿਖਾਈ। ਅੱਜ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਗੁਰੂ ਦੇ ਰਾਹ ’ਤੇ ਚਲਾ ਕੇ ਵਿੱਦਿਆ ਦੇ ਨਾਲ ਨੈਤਿਕ ਕਦਰਾਂ-ਕੀਮਤਾਂ ਵੀ ਦੇਈਏ। ਸਕੂਲ ਮੈਨੇਜਰ ਸਾਧੂ ਰਾਮ ਭੱਟਮਾਜਰਾ ਨੇ ਕਿਹਾ ਕਿ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਦੇ ਸੁਪਨੇ ਅਨੁਸਾਰ ਇਹ ਸਕੂਲ ਚਲਾਇਆ ਜਾ ਰਿਹਾ ਹੈ। ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਗੁਰਮਤਿ ਨਾਲ ਜੋੜਨਾ ਹੈ। ਸਮਾਗਮ ਵਿੱਚ ਡੇਰੇ ਦੇ ਮੌਜੂਦਾ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਦੀ ਅਗਵਾਈ ਹੇਠ ਅਤੇ ਸੰਗਤਾਂ ਦੇ ਸਹਿਯੋਗ ਨਾਲ ਹੀ ਸਭ ਪ੍ਰਬੰਧ ਸੁਚਾਰੂ ਢੰਗ ਨਾਲ ਹੋਏ ਹਨ। ਇਸ ਮੌਕੇ ਭਾਈ ਅਵਤਾਰ ਸਿੰਘ, ਬਾਪੂ ਗੁਰਦੇਵ ਸਿੰਘ, ਮਾਸਟਰ ਤਰਲੋਚਨ ਸਿੰਘ, ਸੁਰਿੰਦਰ ਸਿੰਘ ਰੰਧਾਵਾ, ਹਰਿੰਦਰ ਸਿੰਘ ਰੰਧਾਵਾ, ਡਾ. ਜਗਦੀਸ਼ ਸਿੰਘ, ਮਾਸਟਰ ਨੌਰੰਗ ਸਿੰਘ, ਪ੍ਰਿੰਸੀਪਲ ਰਮਨਦੀਪ ਕੌਰ, ਰਮਾ ਬਾਠ, ਪ੍ਰਿੰਸੀਪਲ ਕਾਲਜ ਕਰਮਜੀਤ ਕੌਰ ਅਤੇ ਮੋਹਨ ਸਿੰਘ ਬਧੌਛੀ ਆਦਿ ਹਾਜ਼ਰ ਸਨ।
ਫੋਟੋ ਕੈਪਸਨ: ਬਾਬਾ ਪਰਮਜੀਤ ਸਿੰਘ ਪ੍ਰਵਚਨ ਕਰਦੇ ਹੋਏ।