–
ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਪਿੰਡ ਤਰਖੇੜੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੰਗਤਾਂ ਨੂੰ ਰਵਾਨਾ ਕਰਦੇ ਹੋਏ।
ਕਿਹਾ ਬਜ਼ੁਰਗਾਂ ਦੇ ਚਿਹਰਿਆਂ ‘ਤੇ ਆਈ ਰੌਣਕ ਸਰਕਾਰ’ ਦੀ ਅਸਲ ਕਮਾਈ
ਭਾਦਸੋਂ, 10 ਜੁਲਾਈ (ਜਗਜੀਤ ਸਿੰਘ ਕੈਂਥ)– ਨਾਭਾ ਹਲਕੇ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕੇ ਦੇ ਪਿੰਡ ਤਰਖੇੜੀ ਖੁਰਦ ਤੇ ਤੜਖੇੜੀ ਕਲਾਂ ਤੋਂ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਬੱਸ ਰਵਾਨਾ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪਰਮਾਤਮਾ ਦੀ ਅਪਾਰ ਮਿਹਰ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਬਜ਼ੁਰਗ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਰਾਹੀਂ ਪਵਿੱਤਰ ਅਸਥਾਨਾਂ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ਤਹਿਤ ਸ਼ਾਨਦਾਰ ਸਫ਼ਰ, ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਸਹੂਲਤਾਂ ਨਾਲ ਸਾਡੇ ਬਜ਼ੁਰਗਾਂ ਦੇ ਚਿਹਰਿਆਂ ‘ਤੇ ਆਈ ਰੌਣਕ ਹੀ ਸਰਕਾਰ ਦੀ ਅਸਲ ਕਮਾਈ ਹੈ। ਇਸ ਮੌਕੇ ਪਿੰਡ ਦੇ ਸਰਪੰਚ ਗੁਰਜੰਟ ਸਿੰਘ ਫੌਜੀ ਤਰਖੇੜੀ ਖੁਰਦ, ਭੁਪਿੰਦਰ ਕੌਰ ਸਰਪੰਚ ਤਰਖੇੜੀ ਕਲਾਂ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਗੋਗੀ, ਰਣਜੀਤ ਸਿੰਘ ਰਾਣਾ, ਗੁਰਸੇਵਕ ਸਿੰਘ ਨੰਬਰਦਾਰ, ਰਾਮ ਸਿੰਘ ਪੰਚ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਿਰਪਾਓ ਦੇ ਕੇ ਉਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿੰਦਰ ਸਿੰਘ ਸਰਪੰਚ ਭੜੀ ਪਨੈਚਾਂ, ਗੁਰਸੇਵਕ ਸਿੰਘ ਜਿੰਦਲਪੁਰ, ਜਸਪ੍ਰੀਤ ਸਿੰਘ ਰਾਇਮਲਮਾਜਰੀ, ਇਕਬਾਲ ਖ਼ਾ ਕਾਲਾ, ਰਣਧੀਰ ਸਿੰਘ ਭੜੀ ਆਦਿ ਵੀ ਮੌਜੂਦ ਸਨ।