ਜ਼ਿਲ੍ਹਾ ਲਿਖਾਰੀ ਸਭਾ ਦੀ ਮਹੀਨਾਵਾਰ ਇਕੱਤਰਤਾ ’ਚ ਚੱਲਿਆ ਰਚਨਾਵਾਂ ਦਾ ਦੌਰ
ਫ਼ਤਹਿਗੜ੍ਹ ਸਾਹਿਬ (ਅਜੇ ਕੁਮਾਰ)
ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਇਕੱਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਸਭਾ ਦੀ ਪ੍ਰਧਾਨ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਵੀ ਦਰਬਾਰ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਸਭਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਗੋਪਾਲੋਂ ਨੇ ਨਿਭਾਈ ਜਦੋ ਕਿ ਬੀਬੀ ਪਰਮਜੀਤ ਕੌਰ ਸਰਹਿੰਦ, ਪ੍ਰੋ. ਸਾਧੂ ਸਿੰਘ ਪਨਾਗ ਅਤੇ ਅਜਮੇਰ ਸਿੰਘ ਮਾਨ ਪ੍ਰਧਾਨਗੀ ਮੰਡਲ ’ਚ ਸ਼ਾਮਲ ਹੋਏ। ਇਸ ਮੌਕੇ ਪਹੁੰਚੇ ਕਵੀ ਅਮਰਬੀਰ ਸਿੰਘ ਚੀਮਾ, ਪ੍ਰੋ. ਸਾਧੂ ਸਿੰਘ ਪਨਾਗ, ਅਵਤਾਰ ਸਿੰਘ ਪੁਆਰ, ਅਜਮੇਰ ਸਿੰਘ ਮਾਨ, ਬਲਤੇਜ ਸਿੰਘ ਬਠਿੰਡਾ, ਹਰਜਿੰਦਰ ਸਿੰਘ ਗੋਪਾਲੋਂ, ਭਾਈ ਰਣਜੀਤ ਸਿੰਘ ਫ਼ਤਹਿਗੜ੍ਹ ਸਾਹਿਬ, ਪਰੇਮ ਲਤਾ, ਤਵਿੰਦਰ ਸਿੰਘ ਚੱਢਾ ਅਤੇ ਸਿਮਰਨਜੀਤ ਸਿੰਘ ਨੇ ਰਚਨਾਵਾਂ ਦੀ ਪੇਸ਼ਕਾਰੀ ਕੀਤੀ। ਬੀਬੀ ਸਰਹਿੰਦ ਨੇ ਸੁਣਾਈਆਂ ਰਚਨਾਵਾਂ ਦੀ ਪੜਚੋਲ ਕੀਤੀ ਅਤੇ ਸਭਾ ਦੇ ਅਹਿਮ ਮੁੱਦਿਆਂ ਤੇ ਚਰਚਾ ਕੀਤੀ। ਉਨ੍ਹਾਂ ਸਰਾਰ ਵਲੋਂ ‘ਸਤਲੁਜ’ ਫਿਲਮ ਉੱਤੇ ਪਾਬੰਦੀ ਲਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੱਚਾਈ ਨੂੰ ਛੁਪਾਇਆ ਨਹੀਂ ਜਾ ਸਕਦਾ। ਉਨ੍ਹਾਂ ਧੰਨਵਾਦ ਕਰਦਿਆ ਸਮੂਹ ਮੈਰਾਂ ਨੂੰ ਅਨੁਸਸਨ ਬਣਾਈ ਰਖਣ ਦੀ ਵੀ ਤਾਕੀਦ ਕੀਤੀ ।
ਫੋਟੋ ਕੈਪਸਨ: ਸਭਾ ਦੇ ਅਹੁੱਦੇਦਾਰ ਮੀਟਿੰ ਉਪਰੰਤ ਜਾਣਕਾਰੀ ਦਿੰਦੇ ਹੋਏ।