
ਭਾਦਸੋਂ ,17 ਜੁਲਾਈ (ਜਗਜੀਤ ਸਿੰਘ ਕੈਂਥ ) :- ਆਮ ਆਦਮੀ ਪਾਰਟੀ ਬੀਸੀ ਵਿੰਗ ਦੇ ਸੂਬਾ ਪ੍ਰਧਾਨ ਸਰਦਾਰ ਸੁਖਜੀਤ ਸਿੰਘ ਢਿੱਲਵਾਂ ਨੂੰ ਪੇਡਾ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਜਿਸ ਦੀ ਖੁਸ਼ੀ ਜਾਹਿਰ ਕਰਦੇ ਹੋਏ ਡਾਕਟਰ ਗਿਆਨ ਸਿੰਘ ਰਾਮਗੜੀਆ ਕੁਆਰਡੀਨੇਟਰ ਬੀਸੀ ਵਿੰਗ ਹਲਕਾ ਨਾਭਾ ਵੱਲੋਂ ਢਿੱਲਵਾਂ ਨੂੰ ਵਧਾਈ ਦਿੱਤੀ ਗਈ ਅਤੇ ਖਨੌੜਾ ਵੱਲੋਂ ਇਹ ਵੀ ਕਿਹਾ ਗਿਆ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਦੇ ਹਮੇਸ਼ਾ ਨਾਲ ਖੜੀ ਆ ਅਤੇ ਉਹਨਾਂ ਨੂੰ ਬਣਦਾ ਮਾਣ ਸਨਮਾਨ ਐਵੇਂ ਹੀ ਮਿਲਦਾ ਰਹੇਗਾ, ਖਨੌੜਾ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ 2027 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਵਿੱਚ ਵੱਡੀ ਲੀਡ ਨਾਲ ਆਮ ਆਦਮੀ ਪਾਰਟੀ ਜਿੱਤ ਹਾਸਿਲ ਕਰਕੇ ਮੁੜ ਦੁਬਾਰਾ ਪੰਜਾਬ ਵਿੱਚ ਸਰਕਾਰ ਬਣਾਵੇਗੀ ।
ਆਖਿਰ ਵਿੱਚ ਢਿੱਲਵਾ ਅਤੇ ਖਨੌੜਾ ਰਾਮਗੜੀਆ ਵੱਲੋਂ ਆਮ ਆਦਮੀ ਪਾਰਟੀ ਹਾਈਕਮਾਂਡ ਨੂੰ ਇਹ ਭਰੋਸਾ ਦਿੱਤਾ ਹੈ ਕਿ ਜੋ ਉਹਨਾ ਨੇ ਇਹ ਵੱਡੀ ਜਿੰਮੇਵਾਰੀ ਦਿੱਤੀ ਹੈ ਉਹ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ, ਅਤੇ ਹਾਈ ਕਮਾਂਡ ਆਮ ਆਦਮੀ ਪਾਰਟੀ ਦਾ ਦਿਲੋਂ ਧੰਨਵਾਦ ਵੀ ਕੀਤਾ ਹੈ ।