
ਭਾਦਸੋਂ, 18 ਜੁਲਾਈ ( ਜਗਜੀਤ ਸਿੰਘ ਕੈਂਥ ) :- ਇਤਿਹਾਸਕ ਗੁਰਦੁਆਰਾ ਸ੍ਰੀ ਬੋਹੜ ਸਾਹਿਬ ਚਾਸਵਾਲ (ਪਾਤਸ਼ਾਹੀ ਨੌਵੀਂ) ਵਿਖੇ ਜਸਪਾਲ ਸਿੰਘ ਮੈਨੇਜਿੰਗ ਡਾਇਰੈਕਟਰ ਕੁਲਦੀਪ ਕੰਬਾਈਨ ਅਤੇ ਸਮੂਹ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਲਈ 82 ਕਿਲੋਵਾਟ ਦਾ ਜਰਨੇਟਰ ਦਿੱਤਾ ਗਿਆ ਤਾਂ ਜੋ ਬਿਜਲੀ ਸਪਲਾਈ ਸਬੰਧੀ ਗੁਰੂਘਰ ਨੂੰ ਕੋਈ ਦਿੱਕਤ ਨਾ ਆ ਸਕੇ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਦਰਬਾਰ ਸਾਹਿਬ ਵਿੱਚ ਬਿਜਲੀ ਦੀ ਸਮੱਸਿਆ ਆ ਰਹੀ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਪਰਿਵਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਸਰਪੰਚ ਅੰਗਰੇਜ ਸਿੰਘ ਚਾਸਵਾਲ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸਮਾਜ ਸੇਵੀ ਜਸਪਾਲ ਸਿੰਘ ਅਤੇ ਸਮੁੱਚੇ ਪਰਿਵਾਰ ਦਾ ਇਸ ਉਪਰਾਲੇ ਪ੍ਰਤੀ ਧੰਨਵਾਦ ਕੀਤਾ। ਇਸ ਮੌਕੇ ਬੀਬੀ ਦਰਸ਼ਨਾਂ ਕੌਰ ਸੁਪਤਨੀ ਸਰਦਾਰ ਜਸਪਾਲ ਸਿੰਘ ,ਕੁਲਦੀਪ ਸਿੰਘ, ਹਰੇਕਸ਼ ਸਿੰਘ, ਮਿਸਤਰੀ ਪ੍ਰੀਤਮ ਸਿੰਘ, ਮਿਸਤਰੀ ਹਰਨੇਕ ਸਿੰਘ ਵੀ ਹਾਜਰ ਸਨ।