देश का तेजी से बढ़ता न्यूज नेटवर्क
20 ਜੁਲਾਈ (ਅਮਿਤ ਬਾਂਸਲ) ਖੰਨਾ ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾ ਨੂੰ ਲੈ ਕੇ ਮਨਰੇਗਾ ਵਰਕਰਾਂ ਨੇ ਖੰਨਾ ਵਿੱਚ ਰੋਜ਼ ਪ੍ਰਦਰਸ਼ਨ ਕਰਦਿਆਂ ਮੁੱਖ ਸੜਕ ਜਾਮ ਕਰ ਦਿੱਤੀ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਨਾਰੇਬਾਜ਼ੀ ਕਰਦੇ ਹੋਏ ਮੰਗਾਂ ਨੂੰ ਤੁਰੰਤ ਮੰਗਣ ਦੀ ਮੰਗ ਕੀਤੀ ਸੜਕ ਜਾਮ ਹੋਣ ਤੇ ਆਵਾਜਾਈ ਪ੍ਰਭਾਵਿਤ ਹੋਣ ਲੱਗੀ ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ਮੌਕੇ ਤੇ ਪਹੁੰਚਿਆ ਪੁਲਿਸ ਅਧਿਕਾਰੀਆਂ ਨੇ ਧਾਰਾ 144 ਲਾਗੂ ਹੋਣ ਦਾ ਹਵਾਲਿਆ ਦਿੰਦਿਆ ਪ੍ਰਦਰਸ਼ਨਕਾਰੀਆਂ ਨੂੰ ਸੜਕ ਖਾਲੀ ਕਰਨ ਲਈ ਕਿਹਾ ਜਦੋਂ ਪ੍ਰਦਰਸ਼ਨ ਜਾਰੀ ਰਿਹਾ ਤਾਂ ਪੁਲਿਸ ਨੇ ਦਖਲ ਦੇ ਕੇ ਸੜਕ ਨੂੰ ਖੁਲਵਾਇਆ ਅਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਮਨਰੇਗਾ ਵਰਕਰਾਂ ਦਾ ਕਹਿਣਾ ਹੈ ਕੀ ਉਹ ਆਪਣੀਆਂ ਪੁਰਾਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਠੋਸ ਹੱਲ ਨਹੀਂ ਕੀਤਾ ਗਿਆ ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾ ਦਾ ਜਲਦ ਨਿਪਟਾਰਾ ਨਾ ਹੋਇਆ ਸੰਘਰਸ਼ ਤੇਜ਼ ਕੀਤਾ ਜਾਵੇਗਾ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਆਵਾਜਾਈ ਸੰਚਾਰੂ ਕਰਨ ਲਈ ਕਾਰਵਾਈ ਕੀਤੀ ਗਈ
