ਬਾਦਲ ਦੀ ਪੇਸ਼ੀ ਸਮੇਂ ਰਾਜੂ ਖੰਨਾ ਦੀ ਅਗਵਾਈ ਵਿੱਚ ਹਲਕੇ ਦੀ ਲੀਡਰਸ਼ਿਪ ਨੇ ਲਗਾਈ ਹਾਜ਼ਰੀ
ਅਮਲੋਹ(ਅਜੇ ਕੁਮਾਰ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਸਮੇਂ ਹਲਕਾ ਅਮਲੋਹ ਤੋਂ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਵੱਡੀ ਗਿਣਤੀ ਵਿੱਚ ਸਿਰਕਤ ਕੀਤੀ ਗਈ। ਸ੍ਰੀ ਰਾਜੂ ਖੰਨਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਬਦਲਾਖੋਰੀ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਾਰ ਵਾਰ ਬਦਨਾਮ ਕਰਨ ਦੇ ਯਤਨ ਕਰ ਰਹੀ ਹੈ, ਜਿਸ ਦਾ ਵਰਕਰ ਅਤੇ ਆਗੂ ਮੂੰਹ ਤੋੜਵਾਂ ਜਵਾਬ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਭਾਵੇਂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ 10 ਸਾਲਾਂ ਦੇ ਰਾਜਭਾਗ ਸਮੇਂ ਸਿੱਟਾ ਗਠਿਤ ਕਰਕੇ ਬਦਨਾਮ ਕਰਨ ਦੀ ਚਾਲਾਂ ਚਲੀਆਂ ਪ੍ਰੰਤੂ ਸੱਚ ਦੀ ਜਿਤ ਹੋਈ ਅਤੇ ਉਹ ਕਾਮਯਾਬ ਨਹੀਂ ਹੋ ਸਕੇ। ਉਨ੍ਹਾਂ ਹਲਕੇ ਦੇ ਵਰਕਰਾਂ ਅਤੇ ਆਗੂਆਂ ਵਲੋਂ ਵੱਡੀ ਗਿਣਤੀ ਵਿਚ ਸਿਰਕਤ ਕਰਨ ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਮਛਰਾਈ, ਜ਼ਿਲ੍ਹਾ ਪ੍ਰਧਾਨ ਡਾ ਅਰੁਜਨ ਸਿੰਘ ਅਮਲੋਹ, ਕਰਮ ਸਿੰਘ ਘੁਟੀਡ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਕਰਮਜੀਤ ਸਿੰਘ ਕਾਨੂੰਗੋ, ਜਤਿੰਦਰ ਸਿੰਘ ਧਾਲੀਵਾਲ, ਗੁਰਬਖਸ਼ ਸਿੰਘ ਬੈਣਾ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਬਲਜਿੰਦਰ ਸਿੰਘ ਸੇਖੋਂ, ਭਗਵਾਨ ਸਿੰਘ ਹੈਪੀ ਟਿੱਬੀ, ਰਾਜੂ ਖਾ ਸਲਾਣਾ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸੁਖਦੇਵ ਸਿੰਘ ਬੈਣੀ, ਨਰਿੰਦਰ ਸਿੰਘ ਪਨਾਗ, ਸ਼ਿੰਗਾਰਾ ਸਿੰਘ ਮਾਲੋਵਾਲ, ਅਮੋਲਕ ਸਿੰਘ ਕੁੰਜਾਰੀ, ਗੁਰਪ੍ਰੀਤ ਸਿੰਘ ਮਾਲੋਵਾਲ, ਸਿਮਰਨਜੀਤ ਸਿੰਘ ਧਾਲੀਵਾਲ, ਜਗਤਾਰ ਸਿੰਘ ਜੱਗੀ ਬੁੱਗਾ, ਗੁਰਪ੍ਰੀਤ ਸਿੰਘ ਚਹਿਲਾਂ, ਯਾਦਵਿੰਦਰ ਸਿੰਘ ਸਲਾਣਾ, ਡਾ ਬਲਵੀਰ ਸਿੰਘ ਡਡਹੇੜੀ, ਸਹਿਜਪ੍ਰੀਤ ਸਿੰਘ ਧਾਲੀਵਾਲ, ਗੁਰਕੀਰਤ ਸਿੰਘ ਪਨਾਗ, ਲਵਦੀਪ ਸਿੰਘ ਬੁੱਗਾ, ਜਗਪ੍ਰੀਤ ਸਿੰਘ ਬੱਬਰ ਅਤੇ ਫੋਰਮੈਨ ਬਲਵੀਰ ਸਿੰਘ ਸਿੱਧੂ ਆਦਿ ਮੌਜੂਦ ਸਨ।
ਫੋਟੋ ਕੈਪਸਨ: ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਹੋਰ ਗਲਬਾਤ ਕਰਦੇ ਹੋਏ।