ਲੁਧਿਆਣਾ (ਹਲਕਾ ਪੂਰਬੀ): ਅਮਿਤ ਬਾਂਸਲ- 24-07-2026 ਭਾਰਤੀ ਜਨਤਾ ਪਾਰਟੀ (ਬਾਜਪਾ) ਹਲਕਾ ਪੂਰਬੀ ਤੋਂ ਆਗੂ ਹਿਮਾਂਸ਼ੂ ਜੱਗੀ ਨੇ ਬਾਜਪਾ ਦੇ ਸੀਨੀਅਰ ਨੇਤਾ ਕੈਲਾਸ਼ ਚੌਧਰੀ ਜੀ ਦੀ ਵਿਸ਼ੇਸ਼ ਮੌਜੂਦਗੀ ਵਿੱਚ, ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਮਿਲਣ ‘ਤੇ ਨਿੱਘੀ ਵਧਾਈ ਦਿੱਤੀ।
ਇਸ ਮੁਲਾਕਾਤ ਦੌਰਾਨ ਹਿਮਾਂਸ਼ੂ ਜੱਗੀ ਅਤੇ ਕੈਲਾਸ਼ ਚੌਧਰੀ ਜੀ ਨੇ ਸੁਨੀਲ ਮੋਦਗਿਲ ਨੂੰ ਗੁਲਦਸਤਾ ਭੇਟ ਕਰਕੇ ਅਤੇ ਸਿਰੋਪਾਓ ਪਾ ਕੇ ਸ਼ੁਭਕਾਮਨਾਵਾਂ ਦਿੱਤੀਆਂ।
ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਹਿਮਾਂਸ਼ੂ ਜੱਗੀ ਨੇ ਕਿਹਾ ਕਿ ਸੁਨੀਲ ਮੋਦਗਿਲ ਜੀ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਲੁਧਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ ਅਤੇ ਪਾਰਟੀ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਲੀਡਰਸ਼ਿਪ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਜਨ-ਕਲਿਆਣਕਾਰੀ ਨੀਤੀਆਂ ਅਤੇ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਸੀਨੀਅਰ ਆਗੂ ਕੈਲਾਸ਼ ਚੌਧਰੀ ਜੀ ਨੇ ਵੀ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨੂੰ ਵਧਾਈ ਦਿੰਦਿਆਂ ਸਮੁੱਚੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦਾ ਸੁਨੇਹਾ ਦਿੱਤਾ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਨੇ ਪਾਰਟੀ ਹਾਈਕਮਾਂਡ, ਕੈਲਾਸ਼ ਚੌਧਰੀ ਜੀ ਅਤੇ ਹਿਮਾਂਸ਼ੂ ਜੱਗੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਰਕਰਾਂ ਨੂੰ ਨਾਲ ਲੈ ਕੇ ਨਿਭਾਉਣਗੇ।
ਇਸ ਮੌਕੇ ਹਲਕਾ ਪੂਰਬੀ ਦੇ ਹੋਰ ਪ੍ਰਮੁੱਖ ਆਗੂ ਹਾਜ਼ਰ ਸਨ।

