ਬਲਾਕ ਸਮਿਤੀ ਦੀ ਮੀਟਿੰਗ ‘ਚ ਵਿਕਾਸ ਕਾਰਜਾਂ ‘ਚ ਤੇਜੀ ਲਿਆਉਂਣ ਦਾ ਲਿਆ ਫੈਸਲਾ
ਅਮਲੋਹ(ਅਜੇ ਕੁਮਾਰ)
ਬਲਾਕ ਸਮਿਤੀ ਅਮਲੋਹ ਦੀ ਇਕ ਮੀਟਿੰਗ ਚੇਅਰਮੈਨ ਰਣਜੀਤ ਸਿੰਘ ਪਨਾਗ ਦੀ ਅਗਵਾਈ ਵਿੱਚ ਹੋਈ ਜਿਸ ਵਿਚ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਉਂਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿਚ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਚੰਦ ਸਿੰਘ ਅਤੇ ਉਪ ਚੇਅਰ ਪਰਸਨ ਸਿਮਰਨਪ੍ਰੀਤ ਕੌਰ ਕੌਰ ਆਦਿ ਨੇ ਸਿਰਕਤ ਕੀਤੀ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਵਿਕਾਸ ਕਾਰਜਾਂ ਵਿਚ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿਤੀ ਜਾਵੇਗੀ। ਇਸ ਮੌਕੇ ਸ੍ਰੀ ਪਨਾਗ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਪਾਰਟੀਬਾਜੀ ਤੋਂ ਉਪਰ ਉਠ ਕੇਕਰਵਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਆਪ ਸਰਕਾਰ ਦਾ ਸਾਥ ਦੇਣ ਦੀ ਵੀ ਅਪੀਲ ਕੀਤੀ।
ਫੋਟੋ ਕੈਪਸਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਚੇਅਰਪਰਸਨ ਰਣਜੀਤ ਸਿੰਘ ਪਨਾਗ ਅਤੇ ਹੋਰ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ।