ਦੋਰਾਹਾ 29 ਜੁਲਾਈ (ਅਮਿਤ ਬਾਂਸਲ):- ਨਗਰ ਕੌਂਸਲ ਪਾਇਲ ਦੀ ਪ੍ਰਧਾਨਗੀ ਲਈ ਹੋਈ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਿਕ ਜਿੱਤ ਦਰਜ ਕਰਦਿਆਂ ਬੀਬੀ ਬਲਜਿੰਦਰ ਕੌਰ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣਵਾਇਆ ਇਸੇ ਦੌਰਾਨ ਬੂਟਾ ਸਿੰਘ ਰਾਣੋ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਜੇਕਰ ਯੋਗ ਹੈ ਕਿ ਨਗਰ ਕੌਂਸਲ ਦੀਆਂ ਇਤਿਹਾਸ ਵਿੱਚ ਪਹਿਲੀ ਵਾਰੀ ਕਿਸੇ ਤੀਜੀ ਪਾਰਟੀ ਨੂੰ ਪ੍ਰਧਾਨਗੀ ਦੀ ਜਿੰਮੇਵਾਰੀ ਮਿਲੀ ਹੈ ਜਿਸ ਨੂੰ ਸਥਾਨਕ ਰਾਜਨੀਤੀ ਵਿੱਚ ਇੱਕ ਅਹਿਮ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ ਇਸ ਮੌਕੇ ਹਲਕਾ ਪਾਇਲ ਦੇ ਵਿਧਾਇਕ ਸਰਦਾਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਨਵੇਂ ਚੁਣੇ ਗਏ ਪ੍ਰਧਾਨ ਬੀਬੀ ਬਲਜਿੰਦਰ ਕੌਰ ਅਤੇ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਰਾਣੋ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਹਨਾਂ ਨੂੰ ਵਧਾਈ ਦਿੰਦੇ ਆ ਕਿਹਾ ਕਿ ਨਗਰ ਕੌਂਸਲ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜੀ ਨਾਲ ਅੱਗੇ ਵਧਾਇਆ ਜਾਵੇਗਾ। ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ