ਰੰਘੇੜੀ ‘ਚ ਵਿਧਾਇਕ ਗੈਰੀ ਬੜਿੰਗ ਦੀ ਅਗਵਾਈ ਹੇਠ ਸਰਪੰਚ ਮੱਘਰ ਸਿੰਘ, ਪੰਚ ਗੁਰਸੇਵਕ ਸਿੰਘ ਸਾਥੀਆਂ ਸਮੇਤ ਆਪ ‘ਚ ਹੋਏ ਸਾਮਲ
ਅਮਲੋਹ(ਅਜੇ ਕੁਮਾਰ)
ਹਲਕਾ ਅਮਲੋਹ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਇਹ ਗੱਲ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਰੰਘੇੜੀ ਵਿਚ ਸਰਪੰਚ ਮੱਘਰ ਸਿੰਘ, ਪੰਚ ਗੁਰਸੇਵਕ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸਾਮਲ ਕਰਨ ਮੌਕੇ ਕਹੀ। ਉਨ੍ਹਾਂ ਇਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਲੋਕ-ਹਿੱਤੂ ਨੀਤੀਆਂ ਅਤੇ ਇਲਾਕੇ ਅੰਦਰ ਹੋ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ‘ਆਪ’ ਵਿਚ ਸਾਮਲ ਹੋ ਰਹੇ ਹਨ। ਸ਼ਾਮਲ ਹੋਣ ਵਾਲਿਆਂ ਵਿੱਚ ਮੁੱਖ ਤੌਰ ’ਤੇ ਮੱਘਰ ਸਿੰਘ ਸਰਪੰਚ, ਗੁਰਸੇਵਕ ਸਿੰਘ ਪੰਚ, ਰਵਿੰਦਰ ਸਿੰਘ, ਰਣਧੀਰ ਸਿੰਘ, ਗੁਰਿੰਦਰ ਸਿੰਘ, ਭਿੰਦਰ ਸਿੰਘ, ਰਮਨਜੀਤ ਸਿੰਘ, ਮੇਜਰ ਸਿੰਘ ਅਤੇ ਸੰਦੀਪ ਸਿੰਘ ਆਦਿ ਸਾਮਲ ਹਨ। ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਲਈ ਕੀਤੇ ਜਾ ਰਹੇ ਭਲਾਈ ਕਾਰਜਾਂ ਕਾਰਨ ਅੱਜ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਅੱਕ ਕੇ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਲਈ ਹਰ ਸੰਭਵ ਮਦਦ ਦਾ ਵੀ ਭਰੋਸਾ ਦਿਤਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਅਮਲੋਹ ਬਲਾਕ ਸੰਮਤੀ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਸਰਪੰਚ ਗੁਰਵਿੰਦਰ ਸਿੰਘ ਮੀਆਂਪੁਰ, ਸਰਪੰਚ ਚਰਨਜੀਤ ਸਿੰਘ ਨੂਰਪੁਰ ਅਤੇ ਸਰਪੰਚ ਪ੍ਰਦੀਪ ਸਿੰਘ ਕੰਜਾਰੀ ਆਦਿ ਹਾਜ਼ਰ ਸਨ।
ਫੋਟੋ ਕੈਪਸਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਪਾਰਟੀ ਵਿਚ ਸਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ।