ITN National

इंडियन टीवी न्यूज

Advertisement

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਆਸਟਰੀਆ ਪੁੱਜਣ ਤੇ ਗੁ: ਗੁਰੂ ਨਾਨਕ ਦੇਵ ਜੀ ਵਿਆਨਾ ਵਿਖੇ ਹੋਇਆ ਸਵਾਗਤ ਫਤਿਹਗੜ੍ਹ ਸਾਹਿਬ/ਅਮਲੋਹ ਅਜੇ ਕੁਮਾਰ

```

 

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਆਸਟਰੀਆ ਪੁੱਜਣ ਤੇ ਗੁ: ਗੁਰੂ ਨਾਨਕ ਦੇਵ ਜੀ ਵਿਆਨਾ ਵਿਖੇ ਹੋਇਆ ਸਵਾਗਤ

ਫਤਿਹਗੜ੍ਹ ਸਾਹਿਬ/ਅਮਲੋਹ ਅਜੇ ਕੁਮਾਰ

ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇਸ਼ ਵਿਦੇਸ਼ ਵਿੱਚ ਧਰਮ ਪ੍ਰਚਾਰ ਪ੍ਰਸਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਯੂਰਪ ਦੌਰੇ ਦੌਰਾਨ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵਿਆਨਾ (ਆਸਟਰੀਆ) ਵਿਖੇ ਪੁਜੇ ਜਿਥੇ ਸਮਾਗਮ ਕੀਤਾ। ਇਸ ਵਿੱਚ ਉਨ੍ਹਾਂ ਦਾ ਸਮੂਹ ਸਥਾਨਕ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਰਵਾਇਤਾਂ ਅਤੇ ਇਤਿਹਾਸਕ ਵਿਰਾਸਤ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨਾਲ ਜੁੜਨ ਅਤੇ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਤੇ ਸੱਭਿਆਚਾਰ ਨਾਲ ਜੋੜਨ ਦੀ ਅਪੀਲ ਕੀਤੀ। ਉਨ੍ਹਾਂ ਬੁੱਢਾ ਦਲ ਪਾਸ ਇਤਿਹਾਸਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ, ਬਾਬਾ ਬੰਦਾ ਸਿੰਘ ਬਹਾਦਰ ਜੀ, ਅਕਾਲੀ ਬਾਬਾ ਫੂਲਾ ਸਿੰਘ ਜੀ ਅਤੇ ਬਾਬਾ ਦੀਪ ਸਿੰਘ ਜੀ ਨਾਲ ਸਬੰਧਤ ਪਾਵਨ ਇਤਿਹਾਸਕ ਸ਼ਸਤਰਾਂ ਦੇ ਵੀ ਸੰਗਤਾਂ ਨੂੰ ਦਰਸ਼ਨ ਕਰਵਾਏ। ਸੰਗਤਾਂ ਵਲੋਂ ਬਾਬਾ ਜੀ ਨੂੰ ਸਿਰਪਾਓ, ਦੋਸ਼ਾਲੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗੁਰਚਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ, ਯੂਰਪ ਦੀ ਪ੍ਰਮੁੱਖ ਸਿੱਖ ਸਖ਼ਸੀਅਤ ਭਾਈ ਰਣਜੀਤ ਸਿੰਘ ਮਸੂੜਾ, ਭਾੲ ਕਰਨਵੀਰ ਸਿੰਘ, ਬਾਬਾ ਜਸਵਿੰਦਰ ਸਿੰਘ ਇੰਚਾਰਜ਼ ਬੁੱਢਾ ਦਲ ਯੂ.ਐਸ.ਏ., ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ ਅਤੇ ਬਾਬਾ ਗੋਪਾ ਸਿੰਘ ਆਦਿ ਹਾਜ਼ਰ ਸਨ।

ਫੋਟੋ ਕੈਪਸਨ: ਸਮਾਗਮ ਦੌਰਾਨ ਨਿਹੰਗ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਹੋਰ।

Leave a Reply

Your email address will not be published. Required fields are marked *