ITN National

इंडियन टीवी न्यूज

Advertisement

ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਵੱਲੋਂ 02 ਅਕਤੂਬਰ ਨੂੰ ਹੋ ਰਹੀ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ ਜਥੇਬੰਦਕ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਦਾ ਫੈਸਲਾ

```

ਜਲੰਧਰ:25 ਸਤੰਬਰ (ਪਰਮਿੰਦਰ ਸਿੰਘ ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ‘ਤੇ ਕੰਮ ਕਰਦੀਆਂ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੀਤੀ ਗਈ‌। ਇਸ ਮੀਟਿੰਗ  ਦੀ ਕਾਰਵਾਈ ਚਲਾਉਂਦਿਆਂ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਜਥੇਬੰਦੀ ਵਲੋਂ ਪਿਛਲੇ ਸਮੇਂ ਵਿੱਚ ਕੀਤੇ ਗਏ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ 02 ਅਕਤੂਬਰ  ਦਿਨ ਸ਼ੁੱਕਰਵਾਰ ਨੂੰ ਜਲੰਧਰ ਵਿਖੇ ਹੋ ਰਹੀ ਜਥੇਬੰਦਕ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਲਈ ਕਨਵੈਨਸ਼ਨ ਤੋਂ ਤੁਰੰਤ ਬਾਅਦ ਆਪਣੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰਨ ਦਾ ਵੀ ਫੈਸਲਾ ਕੀਤਾ। ਮੀਟਿੰਗ ਵਿੱਚ ਆਗੂਆਂ ਨੇ ਸਾਂਝੇ ਤੌਰ ਤੇ ਮੰਗ ਕੀਤੀ ਕਿ ਕੀਤੇ ਗਏ ਚੋਣ ਵਾਅਦੇ ਅਨੁਸਾਰ ਮਾਣ ਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ। ਜਦੋਂ ਤੱਕ ਰੈਗੂਲਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਘੱਟੋ ਘੱਟ ਉਜਰਤ ਨੂੰ ਲਾਗੂ ਕਰਦੇ ਹੋਏ 26000/- ਰੁਪਏ ਮਿਹਨਤਾਨਾ ਦਿੱਤਾ ਜਾਵੇ।ਮਿੱਡ ਡੇ ਮੀਲ ਵਰਕਰ ਦੇ ਅਚਨਚੇਤ ਛੁੱਟੀ ਲੈਣ ਸਮੇਂ ਖਾਣਾ ਬਣਾਉਣ ਲਈ ਬਦਲਵਾਂ ਪ੍ਰਬੰਧ ਸਕੂਲ ਮੁਖੀ ਕਰੇ, ਵਰਕਰਾਂ ਨੂੰ ਸਾਲ ਦੌਰਾਨ ਦੋ ਵਰਦੀਆਂ ਦਿੱਤੀਆਂ ਜਾਣ ‌ਆਦਿ ਮੰਗ ਪੱਤਰ ਵਿੱਚ ਦਰਜ਼ ਮੰਗਾਂ ਲਈ ਲਗਾਤਾਰ ਸੰਘਰਸ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਤੇ ਆਧਾਰਿਤ ਬਣੀ  ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਬਾਲਾ ਫ਼ਤਿਹਗੜ੍ਹ ਸਾਹਿਬ,ਮੀਤ ਪ੍ਰਧਾਨ ਮਮਤਾ ਸੈਦਪੁਰ ਕਪੂਰਥਲਾ, ਕਰਮਜੀਤ ਕੌਰ ਬਰਨਾਲਾ, ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ,ਜੁਆਇੰਟ ਸਕੱਤਰ ਚਰਨਜੀਤ ਕੌਰ ਮਾਹਲ,ਕੈਸ਼ੀਅਰ ਕਮਲੇਸ ਕੌਰ ਰੋਪੜ,ਸਹਾਇਕ ਕੈਸ਼ੀਅਰ ਸੁਖਵਿੰਦਰ ਕੌਰ ਤਰਨਤਾਰਨ,ਪ੍ਰੈੱਸ ਸਕੱਤਰ ਸਿਮਰਨਜੀਤ ਕੌਰ ਪਾਸਲਾ- ਜਲੰਧਰ, ਕੁਲਵਿੰਦਰ ਕੌਰ ਮੋਹਾਲੀ,ਸਿਬਲਜੀਤ ਕੌਰ ਫਰੀਦਕੋਟ, ਕਰਮਜੀਤ ਕੌਰ,ਆਸਾ ਰਾਣੀ,ਮਹਿੰਦਰ ਕੌਰ,ਹਰਮੇਸ ਕੌਰ ਰੋਪੜ,ਮਨਜੀਤ ਕੌਰ, ਕੁਲਵਿੰਦਰ ਕੌਰ ਅੰਦਹੇੜੀ,ਗੁਰਜੀਤ ਕੌਰ ਮੋਹਾਲੀ, ਜਸਵੀਰ ਕੌਰ ,ਨਿਰਮਲਜੀਤ ਕੌਰ ਗੁਰਦਾਸਪੁਰ, ਮਨਜੀਤ ਕੌਰ ਤੋਂ ਇਲਾਵਾ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *