ITN National

इंडियन टीवी न्यूज

Advertisement

ਹੰਸਾਲੀ ਸਾਹਿਬ ਗੁਰਦੁਆਰਾ ਵਿਖੇ ਨਤਮਸਤਕ ਹੋਏ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ   ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ ਅਮਲੋਹ) 

```

ਹੰਸਾਲੀ ਸਾਹਿਬ ਗੁਰਦੁਆਰਾ ਵਿਖੇ ਨਤਮਸਤਕ ਹੋਏ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ

ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ ਅਮਲੋਹ)

ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਐਡਵਾਈਜ਼ਰ ਦੀਪਕ ਬਾਲੀ ਇਤਿਹਾਸਕ ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਡੇਰੇ ਦੇ ਮੌਜੂਦਾ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਧਾਰਮਿਕ ਅਤੇ ਵਿਰਾਸਤੀ ਸਥਾਨਾਂ ਨੂੰ ਟੂਰਿਜ਼ਮ ਨਕਸ਼ੇ ’ਤੇ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੰਸਾਲੀ ਸਾਹਿਬ ਵਰਗੇ ਪਵਿੱਤਰ ਅਸਥਾਨਾਂ ਦਾ ਇਤਿਹਾਸ ਬਹੁਤ ਵੱਡਾ ਹੈ ਅਤੇ ਇਨ੍ਹਾਂ ਨੂੰ ਵਿਸ਼ਵ ਪੱਧਰ ’ਤੇ ਪ੍ਰਮੋਟ ਕੀਤਾ ਜਾਵੇਗਾ। ਉਨ੍ਹਾਂ ਡੇਰਾ ਹੰਸਾਲੀ ਸਾਹਿਬ ਵੱਲੋਂ ਚਲਾਈਆਂ ਜਾ ਰਹੀਆਂ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਡੇਰੇ ਸਮਾਜ ਨੂੰ ਸਹੀ ਸੇਧ ਦੇਣ ਦਾ ਕੰਮ ਕਰ ਰਹੇ ਹਨ। ਇਸ ਮੌਕੇ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਨਿਹਾਲਗੜ੍ਹ, ਤਹਿਸੀਲਦਾਰ ਵਿਕਾਸ ਦੀਪ ਸ਼ਰਮਾ, ਬਾਪੂ ਗੁਰਦੇਵ ਸਿੰਘ, ਹਰਮਨ ਸਿੰਘ, ਮਨਜੀਤ ਸਿੰਘ ਸਰਹੰਦ, ਹਰਪ੍ਰੀਤ ਸਿੰਘ, ਮੋਹਨ ਸਿੰਘ, ਸੋਹਨ ਸਿੰਘ, ਬਲਜਿੰਦਰ ਸਿੰਘ, ਸਿਮਰਨ ਸਿੰਘ ਅਤੇ ਤਪੀਸਰ ਸਿੰਘ ਆਦਿ ਹਾਜ਼ਰ ਸਨ।

ਫੋਟੋ ਕੈਪਸਨ: ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਹੰਸਾਲੀ ਸਾਹਿਬ ਨੱਤਮੱਸਤਕ ਹੁੰਦ ਹੋਏ।

 

Leave a Reply

Your email address will not be published. Required fields are marked *