
10-04-2026
ਪੱਤਰਕਾਰ ਅਮਿਤ ਬਾਂਸਲ
ਅਨੂਪ ਸ਼ਰਮਾ ਦੀ ਅਗਵਾਈ ਹੇਠ ਵਿਨੈ ਸੂਦ ਦੇ ਨਿਵਾਸ ’ਤੇ ਹੋਇਆ ਇਕੱਠ, ਜਥੇਬੰਦੀ ਨੂੰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ
ਦੋਰਾਹਾ, 4 ਅਕਤੂਬਰ(ਅਮਿਤ ਬਾਂਸਲ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਦੋਰਾਹਾ ਵਿਖੇ ਇੱਕ ਅਹਿਮ ਮੀਟਿੰਗ ਕਰਕੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ ਦੀ ਅਗਵਾਈ ਹੇਠ ਇਹ ਮੀਟਿੰਗ ਪਾਰਟੀ ਆਗੂ ਵਿਨੈ ਸੂਦ ਦੇ ਨਿਵਾਸ ਸਥਾਨ ’ਤੇ ਹੋਈ। ਇਸ ਦੌਰਾਨ ਮੌਜੂਦ ਆਗੂਆਂ ਨੇ ਚੋਣਾਂ ਦੀਆਂ ਤਿਆਰੀਆਂ ਦੇ ਨਾਲ-ਨਾਲ ਪਾਰਟੀ ਦੇ ਜਨ ਆਧਾਰ ਨੂੰ ਵਧਾਉਣ ਅਤੇ ਵਰਕਰਾਂ ਨੂੰ ਹੋਰ ਮਜ਼ਬੂਤੀ ਨਾਲ ਜੋੜਨ ਬਾਰੇ ਆਪਣੇ ਵਿਚਾਰ ਰੱਖੇ।
ਮੀਟਿੰਗ ਵਿੱਚ ਇਸ ਗੱਲ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਕਿ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਕਿਵੇਂ ਪਹੁੰਚਾਇਆ ਜਾਵੇ। ਆਗੂਆਂ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵਰਕਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਆਗੂਆਂ ਨੇ ਆਪਸੀ ਵਿਚਾਰ ਸਾਂਝੇ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਵਿਸਥਾਰ ਦੇਣ ’ਤੇ ਵੀ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸਾਰੇ ਆਗੂ ਬਰਮਾਲੀਪੁਰ ਸਥਿਤ ਜੈਨ ਮੰਦਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ।
ਇਸ ਮੌਕੇ ਪਵਨ ਟਿੰਕਾ, ਗਗਨਦੀਪ ਸਿੰਘ, ਜਨਰਲ ਸਕੱਤਰ ਭਾਜਪਾ ਪੁਲਿਸ ਜ਼ਿਲ੍ਹਾ ਖੰਨਾ, ਵਿਨੋਦ ਵੈਕਟਰ ਬਿੱਲਾ, ਉਪ ਪ੍ਰਧਾਨ ਭਾਜਪਾ ਪੁਲਿਸ ਜ਼ਿਲ੍ਹਾ ਖੰਨਾ, ਅਜੈ ਦਿਵੇਸ਼ਵਰ, ਉਪ ਪ੍ਰਧਾਨ ਭਾਜਪਾ ਖੰਨਾ, ਸੰਦੀਪ ਪਾਠਕ, ਨਿਸ਼ੂ ਚਹਿਲਾਂ, ਬਲਰਾਮ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਸਮਰਾਲਾ ਤੋਂ ਇਲਾਵਾ ਹੋਰ ਵੀ ਕਈ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।