ਮਹਿਲਾ ਪੱਤਰਕਾਰਾਂ ਨਾਲ ਬਦਸਲੂਕੀ ਕਰਨ ਦੀ ਨਿੰਦਾ
ਫਤਹਿਗੜ੍ਹ ਸਾਹਿਬ (ਅਜੇ ਕੁਮਾਰ ਅਮਲੋਹ)
ਪੰਜਾਬ ਚੰਡੀਗੜ੍ਹ ਜਨਰਲਿਸਟ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ, ਸੀਨੀਅਰ ਆਗੂ ਜਸਵੰਤ ਸਿੰਘ ਗੋਲਡ, ਰਵਿੰਦਰ ਸਿੰਘ ਢੀਂਡਸਾ, ਅਮਰਬੀਰ ਸਿੰਘ ਚੀਮਾ, ਸਵਰਨਜੀਤ ਸਿੰਘ ਸੇਠੀ, ਨਾਹਰਸਿੰਘ ਰੰਗੀਲਾ, ਗੁਰਚਰਨ ਸਿੰਘ ਜੰਜੂਆਂ, ਡਾ. ਅਨਿਲ ਲੁਟਾਵਾ, ਜੋਗਿੰਦਰਪਾਲ ਫੈਜੂਲਾਪੁਰੀਆਂ ਅਤੇ ਪੰਜਾਬੀ ਵਿਰਸਾ ਸੱਭਿਆਚਾਰਕ ਮੰਚ ਦੇ ਅਮਲੋਹ ਜਨਰਲ ਸਕੱਤਰ ਧਰਮ ਸਿੰਘ ਰਾਈਏਵਾਲ ਨੇ ਦਿੱਲੀ ਦੇ ਜੰਤਰ ਮੰਤਰ ਵਿਖੇ ਹੋ ਰਹੇ ਪ੍ਰਦਰਸ਼ਨ ਦੌਰਾਨ ਡਿਊਟੀ ਕਰ ਰਹੀਆਂ ਤਿੰਨ ਮਹਿਲਾ ਪੱਤਰਕਾਰਾਂ ਨਾਲ ਉਥੋਂ ਦੇ ਪੁਲੀਸ ਅਧਿਕਾਰੀ ਏਸੀਪੀ ਵੱਲੋਂ ਕੀਤੀ ਕਥਿਤ ਮਾੜੀ ਹਰਕਤ ਦੀ ਸਖਤ ਸਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਦਸਲੂਕੀ ਤੇ ਗਲਤ ਹਰਕਤਾਂ ਬਹੁਤ ਸ਼ਰਮਨਾਕ ਹਨ। ਉਨ੍ਹਾਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਸਤੰਭ ਮੰਨਿਆ ਜਾਂਦਾ ਹੈ ਜੋ ਆਪਣੀ ਜਾਨ ਜੋਖਮ ਵਿੱਚ ਪਾ ਕੇ ਸੱਚਾਈ ਸਾਡੇ ਤੱਕ ਪਹੁੰਚਾਉਂਦੇ ਹਨ ਜੇਕਰ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਆਪਣੀ ਡਿਊਟੀ ਨਿਭਾ ਰਹੀਆਂ ਮਹਿਲਾ ਪੱਤਰਕਾਰਾਂ ਦੀ ਸੁਰੱਖਿਆ ਨਹੀਂ ਫ਼ਿਰ ਆਮ ਔਰਤਾਂ ਦੀ ਸੁਰੱਖਿਆ ਦੀ ਕੀ ਉਮੀਦ ਰਖੀ ਜਾ ਸਕਦੀ ਹੈ। ਉਨ੍ਹਾਂ ਜੁਮੇਵਾਰ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ।