ਖੰਨਾ 27 ਅਕਤੂਬਰ (ਅਮਿਤ ਬਾਂਸਲ) — ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਆਸ਼ੀਸ਼ ਸੂਦ ਦੇ ਪੰਜਾਬ ਕਾਰਜਕਾਰਨੀ ਦਾ ਮੈਂਬਰ ਬਣਨ ’ਤੇ ਖੰਨਾ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਖੰਨਾ ਦੇ ਸੀਨੀਅਰ ਆਗੂ ਚਿਰਾਨਾਸ਼ੂ ਰਤਨ ਅਤੇ ਭਾਜਪਾ ਮੰਡਲ ਪ੍ਰਧਾਨ ਬਿੰਨੀ ਮਲਹੋਤਰਾ ਸਮੇਤ ਹੋਰ ਪਾਰਟੀ ਵਰਕਰਾਂ ਨੇ ਆਸ਼ੀਸ਼ ਸੂਦ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਭਾਜਪਾ ਆਗੂਆਂ ਨੇ ਆਸ਼ੀਸ਼ ਸੂਦ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ। ਇਸ ਦੌਰਾਨ ਪਾਰਟੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਓਹਨਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ
