
ਤਾਜਪੁਰ ਸਰਕਲ ਵਿਖੇ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ; ਆਸ਼ਾ ਰਾਣੀ ਪੂਰਵਾਂਚਲ ਯੂਪੀ ਸੈੱਲ ਦੇ ਪ੍ਰਧਾਨ ਨਿਯੁਕਤ
——————————-
ਦੋਰਾਹਾ (ਅਮਿਤ ਬਾਂਸਲ):
——————————-
ਅੱਜ ਤਾਜਪੁਰ ਸਰਕਲ ਵਿਖੇ ਲੁਧਿਆਣਾ ਪੂਰਬੀ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਬਹੁਤ ਹੀ ਜੁਝਾਰੂ ਵਰਕਰ ਸ਼੍ਰੀਮਤੀ ਆਸ਼ਾ ਰਾਣੀ ਜੀ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਦੇ ਤਾਜਪੁਰ ਸਰਕਲ ਵਿੱਚ ਸ਼ਮੂਲੀਅਤ ਕਰਵਾਈ।
ਆਸ਼ਾ ਰਾਣੀ ਜੀ ਦੀਆਂ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਮਿਹਨਤ ਨੂੰ ਦੇਖਦੇ ਹੋਏ, ਅੱਜ ਤਾਜਪੁਰ ਸਰਕਲ ਦੇ ਪ੍ਰਧਾਨ ਸ਼੍ਰੀ ਪ੍ਰਵੀਨ ਚੋਪੜਾ ਜੀ ਵੱਲੋਂ ਉਨ੍ਹਾਂ ਨੂੰ ਤਾਜਪੁਰ ਸਰਕਲ ਦੇ ਪੂਰਵਾਂਚਲ ਯੂਪੀ ਸੈੱਲ (Purvanchal Up-Cell) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪ੍ਰਵੀਨ ਚੋਪੜਾ ਜੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਮਿਲ ਕੇ ਆਸ਼ਾ ਰਾਣੀ ਜੀ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਦਿਨ-ਬ-ਦਿਨ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ, ਉਸ ਨੂੰ ਦੇਖਦੇ ਹੋਏ ਇਹ ਪੂਰਨ ਵਿਸ਼ਵਾਸ ਹੋ ਗਿਆ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਪੂਰਬੀ ਤੋਂ ਭਾਜਪਾ ਦਾ ਵਿਧਾਇਕ ਬਣਨਾ ਤੈਅ ਹੈ।
