Follow Us

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਲੌੜੀ ਕਲਾਂ

ਸਰਬਜੀਤ ਸਿੰਘ ਸਮਰਾਲਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਲੌੜੀ ਕਲਾਂ, ਜ਼ਿਲ੍ਹਾ ਲੁਧਿਆਣਾ ਦੇ ਪ੍ਰਿੰਸੀਪਲ ਸ. ਪ੍ਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਿਟੇਲ ਵਿਸ਼ੇ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਲਗਵਾਇਆ ਗਿਆl ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਅਧੀਨ ਰਿਟੇਲ ਵਿਸ਼ੇ ਦੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੇਰਕਾ ਮਿਲਕ ਪਲਾਂਟ, ਲੁਧਿਆਣਾ ਵਿਖ਼ੇ ਇੰਡਸਟਰੀਅਲ ਵਿਜ਼ਿਟ ਕਰਵਾਈ ਗਈ, ਜਿੱਥੇ ਪਲਾਂਟ ਦੇ ਅਧਿਕਾਰੀ ਸ਼੍ਰੀ ਪੰਕਜ ਵਲੋਂ ਵਿਦਿਆਰਥੀਆਂ ਨੂੰ ਵੇਰਕਾ ਪਲਾਂਟ ਦੀ ਉਤਪਾਦਨ ਪ੍ਰਣਾਲੀ ਅਤੇ ਉਤਪਾਦਾਂ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਅਤੇ ਪਲਾਂਟ ਦਾ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਵੇਰਕਾ ਦੀ ਮੰਡੀਕਰਣ ਅਤੇ ਵੰਡ ਪ੍ਰਣਾਲੀ ਬਾਰੇ ਵੀ ਦੱਸਿਆ ਗਿਆ ਅਤੇ ਵਿਦਿਆਰਥੀਆਂ ਨੂੰ ਵੇਰਕਾ ਦੁੱਧ ਪਿਲਾਇਆ ਗਿਆ। ਅਜਿਹੇ ਵਿੱਦਿਅਕ ਟੂਰ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਾਧਨ ਪ੍ਰਦਾਨ ਕਰਨਗੇ ਅਤੇ ਬੱਚਿਆਂ ਨੂੰ ਆਪਣੇ ਪੈਰਾਂ ਤੇ ਖੜੇ ਹੋਣ ਦਾ ਮੌਕਾ ਮਿਲੇਗਾ।

Leave a Comment