
ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਅਮਲੋਹ ਅੰਦਰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਜਲਾਲਪੁਰ ਦੇ ਆਮ ਆਦਮੀ ਪਾਰਟੀ ਦੇ ਬੂਥ ਕਮੇਟੀ ਮੈਂਬਰ ਅਸਲਮ ਖਾਨ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ ਨੇ ਜਿਥੇ ਭਰਵਾਂ ਸਵਾਗਤ ਕੀਤਾ ਉਥੇ ਪਾਰਟੀ ਅੰਦਰ ਮਾਣ ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਤੇ ਯੂਥ ਆਗੂ ਸੋਨੀ ਜਲਾਲਪੁਰ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ।