18 ਸਤੰਬਰ ਬਠਿੰਡਾ ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਪੈਨਸ਼ਨਰਜ ਫਰੰਟ ਪੰਜਾਬ ਦੇ ਸੱਦੇ ਤੇ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਰੋਸ ਮਾਰਚ ਕਰਕੇ ਮੰਗ ਪੱਤਰ ਦਿੱਤਾ ਗਿਆ।
ਫਰੰਟ ਦੇ ਕਨਵੀਨਰਾਂ ਰਣਜੀਤ ਸਿੰਘ ਤੂਰ ਪੰਜਾਬ ਪੁਲਿਸ ਪੈਨਸ਼ਨਰਜ਼, ਕੈਲਾਸ਼ ਚੰਦਰ,ਦਰਸ਼ਨ ਸਿੰਘ ਮੌੜ, ਗੁਰਮੇਲ ਸਿੰਘ ਪੀਐਸਪੀਸੀਐਲ ਨੇ ਮੰਗ ਕੀਤੀ ਕਿ ਸਾਰੇ ਪੈਨਸ਼ਨਰਜ ਨੂੰ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਨੁਸਾਰ 2.59 ਦਾ ਗੁਣਾਂਕ ਦਿੱਤਾ ਜਾਵੇ। ਇਸ ਦੇ ਨਾਲ ਹੀ 227 ਮਹੀਨਿਆਂ ਦਾ ਮਹਿੰਗਾਈ ਭੱਤੇ ਦਾ ਬਕਾਇਆ, ਪੇ ਕਮਿਸ਼ਨ ਅਨੁਸਾਰ ਪੈਨਸ਼ਨ ਰਿਵੀਜ਼ਨ ਦਾ ਬਕਾਇਆ ਅਤੇ ਫਿਕਸ ਮੈਡੀਕਲ ਭੱਤਾ 2000 ਦਿੱਤਾ ਜਾਵੇ।
ਫਰੰਟ ਦੇ ਕਨਵੀਨਰਾਂ ਆਤਮਜੀਤ ਸਿੰਘ, ਰਣਜੀਤ ਸਿੰਘ ਸਿੱਧੂ ਅਤੇ ਜਤਿੰਦਰ ਕ੍ਰਿਸ਼ਨ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ 22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ। ਉਨਾਂ ਦੋਸ਼ ਲਗਾਇਆ ਕਿ ਸਰਕਾਰ ਮੀਟਿੰਗਾਂ ਦਾ ਸਮਾਂ ਦੇ ਕੇ ਬਾਰ ਬਾਰ ਗੱਲਬਾਤ ਕਰਨ ਤੋਂ ਭੱਜ ਰਹੀ ਹੈ | ਜੇਕਰ ਸਰਕਾਰ ਨੇ ਟਾਲ ਮਟੋਲ ਦੀ ਨੀਤੀ ਨਾ ਛੱਡੀ ਤਾਂ ਫਰੰਟ ਅਗਲੇ ਸੰਘਰਸ਼ਾਂ ਲਈ ਤਿਆਰ ਹੈ।
ਇਸ ਮੌਕੇ ਵਿਸ਼ਲੇਸ਼ਕ ਅਤੇ ਚਿੰਤਕ ਮਾਲਵਿੰਦਰ ਸਿੰਘ ਮਾਲੀ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ ਗਈ ਬਸ ਕਿਰਾਏ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਅਤੇ ਪੈਟਰੋਲ ਤੇ ਡੀਜ਼ਲ ਤੇ ਵਧਾਏ ਗਏ ਵਾਧੇ ਨੂੰ ਵਾਪਸ ਲੈਣ ਦਾ ਮਤਾ ਵੀ ਪਾਸ ਕੀਤਾ ਗਿਯਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦਰਸ਼ਨ ਸਿੰਘ ਸਮੇਤ ਬਹੁਤ ਸਾਰੇ ਆਗੂ ਹਾਜ਼ਰ ਸਨ।
ਪੈਨਸ਼ਨਰ ਜੋਇੰਟ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਲਈ ਦਿੱਤਾ ਮੰਗ ਪੱਤਰ
ਇੰਡੀਅਨ ਟੀਵੀ ਨਿਊਜ਼ ਬਠਿੰਡਾ ਤੋਂ ਮੁਕੇਸ਼ ਕੁਮਾਰ ਗੋਇਲ ਦੀ ਰਿਪੋਰਟ