ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ
ਫ਼ਿਰੋਜ਼ਪੁਰ, 21 ਅਕਤੂਬਰ 2024: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ। ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 165366 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਨਿਰੰਤਰ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੱਲ ਸ਼ਾਮ ਤੱਕ 175265 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਨੇ 55282 ਮੀਟ੍ਰਿਕ ਟਨ, ਮਾਰਕਫੈਡ ਨੇ 43739 ਮੀਟ੍ਰਿਕ ਟਨ, ਪਨਸਪ 45310 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 21035 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਹੋ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ਸ਼ਾਮ 07:00 ਵਜੇ ਤੋਂ ਸਵੇਰੇ 10:00 ਵਜੇ ਤੱਕ ਨਾ ਕਰਾਉਣ। ਉਨ੍ਹਾਂ ਜ਼ਿਲ੍ਹੇ ਦੀ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਆਧੁਨਿਕ ਤਕਨੀਕਾਂ/ ਮਸ਼ੀਨਰੀ ਰਾਹੀਂ ਨਿਪਟਾਰਾ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।