ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 754ਵੇਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਗੁਰਮਤਿ ਸਮਾਗਮ ਮਿਤੀ 10 ਨਵੰਬਰ ਤੋਂ 12 ਨਵੰਬਰ ਤੱਕ ਅਤੇ 14 ਨਵੰਬਰ ਤੋਂ 16 ਨਵੰਬਰ 2024 ਤੱਕ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਨਾਮਦੇਵ ਜੀ ਭਾਦਸੋਂ (ਪਟਿਆਲਾ) ਵਿਖੇ ਮਨਾਇਆ ਜਾ ਰਿਹਾ ਹੈ ਸੋ ਆਪ ਜੀ ਦੇ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨੀ ਜੀ।
ਪ੍ਰੋਗਰਾਮ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਸ੍ਰੀ ਪੰਜ ਅਖੰਡ ਪਾਠ ਸਾਹਿਬ ਆਰੰਭ 10 ਨਵੰਬਰ 2024 ਦਿਨ ਐਤਵਾਰ ਨੂੰ ਸਵੇਰੇ 10 ਵਜੇ ਹੋਣਗੇ।
11 ਨਵੰਬਰ 2024 ਦਿਨ ਸੋਮਵਾਰ ਨੂੰ ਸਵੇਰੇ 9:30 ਵਜੇ ਸ਼੍ਰੀ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਮ 6 ਵਜੇ ਤੋਂ 8 ਵਜੇ ਤੱਕ ਕੀਰਤਨ ਹੈਡ ਗ੍ਰੰਥੀ ਬਾਬਾ ਸੁਖਵਿੰਦਰ ਸਿੰਘ ਜੀ ਕਰਨਗੇ।
12 ਨਵੰਬਰ 2024 ਦਿਨ ਮੰਗਲਵਾਰ ਨੂੰ ਭੋਗ ਪੰਜ ਸ਼੍ਰੀ ਅਖੰਡ ਪਾਠ ਸਾਹਿਬ ਦੇ ਸਵੇਰੇ 9 ਵਜੇ ਪਾਏ ਜਾਣਗੇ ਅਤੇ ਉਸ ਤੋਂ ਬਾਅਦ ਦੀਵਾਨ ਸਵੇਰੇ 9:30 ਵਜੇ ਤੋਂ 11:30 ਵਜੇ ਤੱਕ ਹੈਡ ਗ੍ਰੰਥੀ ਬਾਬਾ ਸੁਖਵਿੰਦਰ ਸਿੰਘ ਜੀ ਕਰਨਗੇ।
ਪ੍ਰਕਾਸ਼ ਦਿਹਾੜਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ 14 ਨਵੰਬਰ 2024 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਹੋਣਗੇ।
16 ਨਵੰਬਰ 2024 ਦਿਨ ਸ਼ਨੀਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ ਅਤੇ ਉਸ ਤੋਂ ਉਪਰੰਤ ਕੀਰਤਨ ਸਵੇਰੇ 9:30 ਵਜੇ ਤੋਂ 10:30 ਵਜੇ ਤੱਕ ਹੈਡ ਗ੍ਰੰਥੀ ਬਾਬਾ ਸੁਖਵਿੰਦਰ ਸਿੰਘ ਜੀ ਕਰਨਗੇ।
ਪੱਤਰਕਾਰ ਜਗਜੀਤ ਸਿੰਘ ਕੈਂਥ ਇੰਡੀਅਨ ਟੀਵੀ ਨਿਊਜ਼ ਭਾਦਸੋਂ।