ਪਾਕਿਸਤਾਨ ‘ਚ ਬੰਬ ਧਮਾਕਾ, 20 ਲੋਕਾਂ ਦੀ ਮੌਤ

ਇਸਲਾਮਾਬਾਦ, 9 ਨਵੰਬਰ, (ਦੀਪਾ ਬਰਾੜ)

ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਅੱਜ ਸ਼ਨੀਵਾਰ ਸਵੇਰੇ ਧਮਾਕਾ ਹੋਇਆ। ਹਾਦਸੇ ਵਿੱਚ 20 ਵਿਅਕਤੀਆਂ ਦੀ ਮੌਤ ਹੋ ਗਈ। 30 ਜ਼ਖਮੀ ਹਨ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਰੇਲਗੱਡੀ ਦੇ ਪਲੇਟਫਾਰਮ ‘ਤੇ ਪਹੁੰਚਣ ਤੋਂ ਠੀਕ ਪਹਿਲਾਂ ਰੇਲਵੇ ਸਟੇਸ਼ਨ ਦੇ ਬੁਕਿੰਗ ਦਫ਼ਤਰ ‘ਚ ਧਮਾਕਾ ਹੋਇਆ।

ਜਾਫਰ ਐਕਸਪ੍ਰੈਸ ਨੇ ਸਵੇਰੇ 9 ਵਜੇ ਪੇਸ਼ਾਵਰ ਲਈ ਰਵਾਨਾ ਹੋਣਾ ਸੀ।ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਇਹ ਆਤਮਘਾਤੀ ਹਮਲਾਵਰ ਦਾ ਮਾਮਲਾ ਜਾਪ ਰਿਹਾ ਹੈ। ਜਾਂਚ ਜਾਰੀ ਹੈ।

Leave a Comment