ਪੰਜਾਬ ਵਿੱਚ ਇਸ ਹਫ਼ਤੇ ਲਗਾਤਾਰ 3 ਛੁੱਟੀਆਂ ਹਨ

ਚੰਡੀਗੜ੍ਹ, 11 ਨਵੰਬਰ(ਦੀਪਾ ਬਰਾੜ)

ਪੰਜਾਬ ਵਿੱਚ ਇਸ ਹਫ਼ਤੇ ਲਗਾਤਾਰ 3 ਛੁੱਟੀਆਂ ਹਨ। ਦਰਅਸਲ, 15, 16 ਅਤੇ 17 ਨਵੰਬਰ ਨੂੰ ਛੁੱਟੀ ਹੋਵੇਗੀ। ਦੱਸ ਦੇਈਏ ਕਿ 15 ਨਵੰਬਰ (ਸ਼ੁੱਕਰਵਾਰ) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਕਾਰਨ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ।ਐਤਵਾਰ ਨੂੰ ਵੈਸੇ ਹੀ ਛੁੱਟੀ ਹੈ।ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤਰ੍ਹਾਂ 15, 16 ਅਤੇ 17 ਨਵੰਬਰ ਨੂੰ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ ਹੋਣਗੀਆਂ ਅਤੇ ਸੂਬੇ ਦੇ ਸਾਰੇ ਵਿਦਿਅਕ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।

Leave a Comment