ਅਮਲੋਹ ਸ਼ਹਿਰ ਦੀਆਂ ਸਮੱਸਿਆਂਵਾਂ ਨੂੰ ਲੈਕੇ ਸ਼ਹਿਰ ਦੇ ਵਰਕਰਾਂ ਤੇ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ।
ਅਮਲੋਹ,19 ਨਵੰਬਰ: ਅਮਲੋਹ ਸ਼ਹਿਰ ਦੀਆਂ ਸਮੱਸਿਆਂਵਾਂ ਨੂੰ ਲੈਕੇ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਸ਼ਹਿਰ ਦੇ ਵਰਕਰਾਂ ਤੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਜਿਥੇ ਸ਼ਹਿਰ ਦੇ ਹਰ ਵਾਰਡ ਦੀਆਂ ਸਮੱਸਿਆਂਵਾਂ ਨੂੰ ਗੰਭੀਰਤਾ ਨਾਲ ਸੁਣਦੇ ਹੋਏ ਉਹਨਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ। ਉਥੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਜੋ ਵਿਕਾਸ ਹੋਇਆ ਅੱਜ ਅਮਲੋਹ ਸ਼ਹਿਰ ਦੇ ਵਾਰਡਾਂ ਵਿੱਚ ਦਿਖਾਈ ਦੇ ਰਿਹਾ ਹੈ।ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ। ਜੇਕਰ ਪਿਛਲੀ ਕਾਂਗਰਸ ਸਰਕਾਰ ਤੇ ਹੁਣ ਦੀ ਆਪ ਸਰਕਾਰ ਦੀ ਗੱਲ ਕੀਤੀ ਜਾਵੇ ਤਾ ਇਹਨਾਂ ਸਰਕਾਰਾਂ ਵੱਲੋਂ ਸਿਰਫ ਗੱਲਾਂਬਾਤਾਂ ਰਾਹੀ ਸ਼ਹਿਰ ਵਾਸੀਆਂ ਨੂੰ ਗੁੰਮਰਾਹ ਕਰ ਕਿ ਵਿਕਾਸ ਦੇ ਦਾਅਵੇ ਕੀਤੇ ਗਏ ਹਨ। ਜਦੋਂ ਕਿ ਜ਼ਮੀਨੀ ਪੱਧਰ ਤੇ ਕਾਂਗਰਸ ਤੇ ਆਪ ਦਾ ਵਿਕਾਸ ਕੀਤੇ ਵੀ ਨਜ਼ਰ ਨਹੀਂ ਆ ਰਿਹਾ। ਰਾਜੂ ਖੰਨਾ ਨੇ ਕਿਹਾ ਕਿ ਅਮਲੋਹ ਸ਼ਹਿਰ ਦੀਆਂ ਗਲੀਆਂ ਤੇ ਵਾਰਡਾਂ ਵਿੱਚ ਜੋ ਇੰਟਰਲਾਕ ਟੈਲਾ ਲੱਗੀਆਂ ਦਿਖਾਈ ਦੇ ਰਹੀਆਂ ਹਨ ਉਹ ਸ਼੍ਰੋਮਣੀ ਅਕਾਲੀ ਦਲ ਸਮੇਂ ਲੱਗੀਆਂ।ਜੋ ਐਲ ਈ ਡੀ ਲਾਈਟਾਂ ਦਿਖਾਈ ਦੇ ਰਹੀਆਂ ਹਨ ਉਹ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀ ਹੀ ਦੇਣ ਹਨ।ਇਸ ਤੋਂ ਇਲਾਵਾ ਜੋ ਕਰੌੜਾ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰ ਸੀਵਰੇਜ ਪਿਆ ਉਹ ਵੀ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਇਹਨਾਂ ਸਰਕਾਰਾਂ ਦਾ ਹਾਲ ਤਾ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜ ਨਹੀਂ ਸੰਭਾਲੇ ਜਾ ਰਹੇ।ਤੇ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਜ਼ਾਮ ਹੋਣ ਕਾਰਨ ਸ਼ਹਿਰ ਅੰਦਰ ਥਾਂ ਥਾਂ ਗੰਦਾ ਪਾਣੀ ਖੜ੍ਹਾ ਦਿਖਾਈ ਦੇ ਰਿਹਾ ਹੈ।ਇਸ ਖੜ੍ਹੇ ਗੰਦੇ ਪਾਣੀ ਕਾਰਨ ਸ਼ਹਿਰ ਵਾਸੀ ਵੱਡੀ ਸਮੱਸਿਆ ਨਾਲ ਜੂਝ ਰਹੇ ਹਨ। ਰਾਜੂ ਖੰਨਾ ਨੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪ ਸਰਕਾਰ ਤੇ ਪ੍ਰਸ਼ਾਸਨ ਨਾਲ਼ ਲੜਾਈ ਲੜਦੇ ਹੋਏ ਸ਼ਹਿਰ ਦੀ ਹਰ ਸਮੱਸਿਆ ਦਾ ਹੱਲ ਕਰਵਾਉਣਗੇ।ਜਿਸ ਲਈ ਸ਼ਹਿਰ ਵਾਸੀਆਂ ਦੇ ਵੱਡੇ ਸਹਿਯੋਗ ਦੀ ਵਧੇਰੇ ਲੋੜ ਹੈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਮੁੱਖ ਬੁਲਾਰੇ ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਕਰਮਜੀਤ ਸਿੰਘ ਭਗੜਾਣਾ,ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸੀਨੀਅਰ ਆਗੂ ਰਣਜੀਤ ਸਿੰਘ ਘੋਲਾ ਰੁੜਕੀ,ਸੀਨੀਅਰ ਆਗੂ ਪਰਮਿੰਦਰ ਸਿੰਘ ਨੀਟਾ ਸੰਧੂ,ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਕੰਵਲਜੀਤ ਸਿੰਘ ਗਿੱਲ, ਹਲਕਾ ਪ੍ਰਧਾਨ ਡਾ ਅਰੁਜਨ ਸਿੰਘ, ਸੁਖਵਿੰਦਰ ਸਿੰਘ ਕਾਲਾ ਅਰੌੜਾ,ਚਮਕੌਰ ਸਿੰਘ ਤੰਦਾਬੱਧਾ, ਪਰਮਜੀਤ ਸਿੰਘ ਔਜਲਾ, ਬਲਤੇਜ ਸਿੰਘ ਸਾਬਕਾ ਕੌਂਸਲਰ ਅਮਲੋਹ,ਗੁਰਬਖਸ਼ ਸਿੰਘ ਬੈਣਾ,ਕਾਲਾ ਗੋਸਲ,ਐਂਡ ਸ਼ੀਤਲ ਸ਼ਰਮਾ, ਗੁਰਦੀਪ ਸਿੰਘ ਮੰਡੋਫਲ,ਗੁਰਪ੍ਰੀਤ ਸਿੰਘ ਗੁਰੀ,ਰੂਪ ਸਿੰਘ ਅਮਲੋਹ,ਬੱਬੀ ਅਮਲੋਹ,ਸਵਰਨ ਸਿੰਘ ਸੋਨੀ, ਗੁਰਮੇਲ ਸਿੰਘ ਅਮਲੋਹ, ਮਨਜੀਤ ਸਿੰਘ ਕੈਂਥ,ਐਂਡ ਗੁਰਿੰਦਰ ਸਿੰਘ ਬੜੈਚਾ, ਦਰਸ਼ਨ ਸਿੰਘ ਔਲਖ,ਅਮਰਜੀਤ ਸਿੰਘ ਲਾਡਪੁਰ, ਬਲਵੰਤ ਸਿੰਘ ਮਾਨ, ਮਿੰਟੂ ਅਰੌੜਾ, ਬਿੱਟੂ ਕੈਂਥ, ਅਵਤਾਰ ਸਿੰਘ ਗਿੱਲ, ਦਵਿੰਦਰ ਸਿੰਘ ਅਮਲੋਹ, ਕੁਲਵਿੰਦਰ ਸਿੰਘ ਮਹਿਮੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।
ਫੋਟੋ ਕੈਪਸਨ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਮਲੋਹ ਸ਼ਹਿਰ ਦੀਆਂ ਸਮੱਸਿਆਂਵਾਂ ਨੂੰ ਲੈਕੇ ਸ਼ਹਿਰ ਦੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰਨ ਸਮੇਂ।
ਪੱਤਰਕਾਰ ਜਗਜੀਤ ਸਿੰਘ ਕੈਂਥ ਇੰਡੀਅਨ ਟੀਵੀ ਨਿਊਜ਼