ਸੁਖਬੀਰ ਸਿੰਘ ਬਾਦਲ
ਭਾਈ ਰਵਿੰਦਰ ਸਿੰਘ ਖਾਲਸਾ ਤੇ ਰਾਜੂ ਖੰਨਾ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਕੀਤਾ ਗਿਆ ਧੰਨਵਾਦ।
ਫਤਿਹਗੜ੍ਹ ਸਾਹਿਬ, 21 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਅਮਲੋਹ ਤੋਂ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਨੂੰ ਅੰਤਰਿੰਗ ਕਮੇਟੀ ਮੈਂਬਰ ਬਣਾਉਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਭਾਈ ਰਵਿੰਦਰ ਸਿੰਘ ਖਾਲਸਾ ਮੈਂਬਰ ਅੰਤ੍ਰਿੰਗ ਕਮੇਟੀ ਨੂੰ ਨਾਲ ਲੈਕੇ ਸ ਸੁਖਬੀਰ ਸਿੰਘ ਬਾਦਲ ਨੂੰ ਬੁੱਕਾ ਦਿੰਦੇ ਹੋਏ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਭਾਈ ਰਵਿੰਦਰ ਸਿੰਘ ਖਾਲਸਾ ਦੀਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਨਿਸ਼ਕਾਮ ਸੇਵਾਵਾਂ ਨੂੰ ਦੇਖਦੇ ਹੋਏ ਅੰਤ੍ਰਿੰਗ ਕਮੇਟੀ ਮੈਂਬਰ ਨਿਯੁਕਤ ਕਰਕੇ ਹਲਕਾ ਅਮਲੋਹ ਨੂੰ ਵੱਡਾ ਮਾਣ ਦਿੱਤਾ ਹੈ। ਜਿਸ ਲਈ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਸੀਨੀਅਰ ਲੀਡਰਸ਼ਿਪ ਦੇ ਹਮੇਸ਼ਾ ਧੰਨਵਾਦੀ ਰਹਿਣਗੇ। ਇਸ ਮੌਕੇ ਤੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਜਿਥੇ ਭਾਈ ਰਵਿੰਦਰ ਸਿੰਘ ਖਾਲਸਾ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਖਾਲਸਾ ਦੀ ਨਿਯੁਕਤੀ ਤੇ ਵਧਾਈ ਦਿੱਤੀ ਉਥੇ ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਅੱਗੋਂ ਵੀ ਬਿਹਤਰ ਸੇਵਾਵਾਂ ਦੇਣ ਦੀ ਗੱਲ ਆਖੀ। ਇਸ ਮੌਕੇ ਤੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਨੇ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇਂ ਹੋਏ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਿਸ ਆਸ ਤੇ ਉਮੀਦ ਨਾਲ ਉਹਨਾਂ ਨੂੰ ਅੰਤਰਿੰਗ ਕਮੇਟੀ ਮੈਂਬਰ ਬਣਾ ਕੇ ਸੇਵਾ ਸੌਪੀ ਗਈ ਹੈ।ਉਹ ਇਸ ਸੇਵਾ ਨੂੰ ਸਮਰਪਿਤਾ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਫੋਟੋ ਕੈਪਸਨ:— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਣੇ ਭਾਈ ਰਵਿੰਦਰ ਸਿੰਘ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੂੰ ਬੁੱਕਾ ਦੇ ਕਿ ਧੰਨਵਾਦ ਕਰਨ ਸਮੇਂ।
ਪੱਤਰਕਾਰ ਜਗਜੀਤ ਸਿੰਘ ਕੈਂਥ ਇੰਡੀਅਨ ਟੀਵੀ ਨਿਊਜ਼