ਚੰਡੀਗੜ੍ਹ, 22 ਨਵੰਬਰ, (ਦੀਪਾ ਬਰਾੜ)
ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਅੱਜ (ਸ਼ੁੱਕਰਵਾਰ) ਅਤੇ ਸ਼ਨੀਵਾਰ ਨੂੰ ਸੰਘਣੀ ਧੁੰਦ ਛਾਈ ਰਹੇਗੀ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਇਸ ਦੇ ਨਾਲ ਹੀ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨਾ ਰੁਕ ਨਹੀਂ ਰਿਹਾ ਹੈ। ਇਸ ਕਾਰਨ ਹਵਾ ਦੂਸ਼ਿਤ ਹੋ ਰਹੀ ਹੈ।
ਪੰਜਾਬ ਅਤੇ ਚੰਡੀਗੜ੍ਹ ਦੇ ਪੰਜ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਖ਼ਰਾਬ ਹੈ। ਹਾਲਾਂਕਿ ਪਹਿਲਾਂ ਨਾਲੋਂ ਕੁਝ ਸੁਧਾਰ ਹੋਇਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਦੇ ਨੇੜੇ ਆ ਗਿਆ ਹੈ।ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 28.6 ਦਰਜ ਕੀਤਾ ਗਿਆ ਹੈ। ਰਾਤ ਦੇ ਤਾਪਮਾਨ ਵਿੱਚ ਵੀ 0.2 ਦੀ ਕਮੀ ਆਈ ਹੈ।ਇਹ ਵੀ ਆਮ ਦੇ ਨੇੜੇ ਆ ਗਿਆ ਹੈ।