ਚੰਡੀਗੜ੍ਹ: 22 ਨਵੰਬਰ(ਦੀਪਾ ਬਰਾੜ)
ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਦੇ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਬਹੁਤ ਸਾਰੇ ਮਹਿਕਮੇ ਹੋਣ ਕਾਰਨ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਦੇ ਤੌਰ ‘ਤੇ ਜਿੰਮੇਵਾਰੀ ਕਿਸੇ ਹੋਰ ਨੂੰ ਸੌਂਪੇ ਜਾਣ ਦੀ ਗ਼ਲ ਕੀਤੀ ਸੀ। ਅਮਨ ਅਰੋੜਾ ਇੱਕ ਹਿੰਦੂ ਚਿਹਰੇ ਦੇ ਰੂਪ ਵਿੱਚ ਪ੍ਰਭਾਵਸ਼ਾਲੀ ਚਿਹਰਾ ਹਨ ਅਤੇ ਦੋ ਵਾਰ ਆਮ ਆਦਮੀ ਪਾਰਟੀ ਦੀ ਚੋਣ ਵੱਡੇ ਫਰਕ ਨਾਲ ਜਿ਼ੱਤਦੇ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਲਿਖਿਆ ਹੈ,
ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।