ਜਲੰਧਰ, 22 ਨਵੰਬਰ,(ਦੀਪਾ ਬਰਾੜ )
ਜਲੰਧਰ ‘ਚ ਗੈਂਗਸਟਰ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰਿੰਗ ਹੋਈ। ਜਿਸ ਵਿੱਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।ਲੰਡਾ ਦਾ ਇੱਕ ਸਾਥੀ ਗੈਂਗਸਟਰ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ।
ਪਿੰਡ ਕੰਗਣੀਵਾਲ ਵਿੱਚ ਹੋਏ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਲੰਡਾ ਹਰੀਕੇ ਦੇ ਦੋਵੇਂ ਸਾਥੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ 7 ਨਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ ਹੋਏ ਹਨ। ਇਨ੍ਹਾਂ ਗੈਂਗਸਟਰਾਂ ਵਿੱਚ ਇੱਕ ਨਾਬਾਲਗ ਲੜਕਾ ਵੀ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਅਤੇ ਗੈਂਗਸਟਰਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।