ਨਾਭਾ ਦੇ ਵਿਧਾਇਕ ਸਰਦਾਰ ਗੁਰਦੇਵ ਸਿੰਘ ਦੇਵ ਮਾਨ ਨੂੰ ਗਹਿਰਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਵਿਧਾਇਕ ਸਰਦਾਰ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਏ ਨਾਭਾ ਜੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਲਾਲ ਸਿੰਘ ਦੀ ਅਚਾਨਕ ਤਬੀਅਤ ਵਿਗੜਣ ਮਗਰੋਂ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 92 ਸਾਲ ਕਰੀਬ ਸੀ। ਜਾਣਕਾਰੀ ਮੁਤਾਬਕ ਲਾਲ ਸਿੰਘ ਨੂੰ ਹਾਰਟ ਅਟੈਕ ਆਇਆ ਸੀ ਤੇ ਬੀਤੀ ਰਾਤ ਉਨ੍ਹਾਂ ਨੂੰ ਪਟਿਆਲਾ ਦੇ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਵਾਹਿਗੂਰੂ ਜੀ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ l ਉਨਾਂ ਦਾ ਅੰਤਿਮ ਸੰਸਕਾਰ ਅੱਜ ਮਿਤੀ 28-11-2024 ਦਿਨ ਵੀਰਵਾਰ ਯਾਨੀ ਕੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਫਤਿਹਪੁਰ ਰਾਜਪੂਤਾਂ , ਨੇੜੇ ਸਨੌਰ ਜਿਲਾ ਪਟਿਆਲਾ ਵਿਖੇ ਬਾਅਦ ਦੁਪਹਿਰ 12 :30 ਵਜੇ ਕੀਤਾ ਜਾਵੇਗਾ।

ਪੱਤਰਕਾਰ ਜਗਜੀਤ ਸਿੰਘ ਕੈਂਥ ਇੰਡੀਅਨ ਟੀਵੀ ਨਿਊਜ਼

Leave a Comment