ਮੋਗਾ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਕਮਾਲ ਕੇ ਕੋਲ ਇੱਕ ਤੇਜ਼ ਰਫਤਾਰ ਰੋਡਵੇਜ਼ ਬੱਸ ਨੇ ਪਿੱਕਅੱਪ ਜੀਪ ਨੂੰ ਟੱਕਰ ਮਾਰ ਦਿੱਤੀ

ਮੋਗਾ, 29 ਨਵੰਬਰ,(ਦੀਪਾ ਬਰਾੜ)

ਮੋਗਾ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਕਮਾਲ ਕੇ ਕੋਲ ਇੱਕ ਤੇਜ਼ ਰਫਤਾਰ ਰੋਡਵੇਜ਼ ਬੱਸ ਨੇ ਪਿੱਕਅੱਪ ਜੀਪ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ। ਬੱਸ ਵਿੱਚ ਬੈਠੀਆਂ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ। ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਚਸ਼ਮਦੀਦ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੱਸ ਜਲੰਧਰ ਤੋਂ ਮੋਗਾ ਆ ਰਹੀ ਸੀ। ਬੱਸ ਡਰਾਈਵਰ ਆਪਣੇ ਮੋਬਾਈਲ ‘ਤੇ ਗੱਲ ਕਰਦੇ ਹੋਏ ਗੱਡੀ ਚਲਾ ਰਿਹਾ ਸੀ। ਉਸ ਨੇ ਦੂਜੇ ਪਾਸਿਓਂ ਆ ਰਹੀ ਪਿਕਅੱਪ ਜੀਪ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ। ਇਸ ਘਟਨਾ ਵਿੱਚ ਪਿਕਅੱਪ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ।

Leave a Comment