ਸੀਨਿਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ ਸ਼੍ਰੀ ਚੇਤਨ ਸ਼ਰਮਾਂ ਅਕਾਲੀਦਲ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਿਲ

ਸ੍ਰੋਮਣੀ ਅਕਾਲੀ ਦਲ ਪਾਰਟੀ ਨੂੰ ਲੱਗਿਆ ਵੱਡਾ ਝਟਕਾ

ਸੀਨਿਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ ਸ਼੍ਰੀ ਚੇਤਨ ਸ਼ਰਮਾਂ ਅਕਾਲੀਦਲ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਭਾਦਸੋਂ ਤੋਂ ਅੱਜ ਸ਼੍ਰੀ ਚੇਤਨ ਸ਼ਰਮਾਂ ਸੀਨਿਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ,ਅਕਾਲੀਦਲ ਪਾਰਟੀ ਛੱਡ ਮਹਾਂਰਾਣੀ ਪ੍ਰਨੀਤ ਕੌਰ ਸਾਬਕਾ ਵਿਦੇਸ਼ ਮੰਤਰੀ ਭਾਰਤ ਸਰਕਾਰ ਵਲੋਂ ਵਾਰਡ ਨੰਬਰ 8 ਭਾਦਸੋ ਤੋਂ ਅਸ਼ੀਰਵਾਦ ਪ੍ਰਾਪਤ ਕਰਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਬਰਿੰਦਰ ਕੁਮਾਰ ਬਿੱਟੂ ਮੁੱਖ ਸੇਵਾਦਾਰ ਭਾਰਤੀ ਜਨਤਾ ਪਾਰਟੀ ਵਿਧਾਨ ਸਭਾ ਹਲਕਾ ਨਾਭਾ, ਜਿਲ੍ਹਾ ਪਟਿਆਲਾ ਦੱਖਣੀ ਦੇ ਪ੍ਰਧਾਨ ਸ਼੍ਰੀ ਹਰਮੇਸ਼ ਗੋਇਲ, ਭਾਦਸੋਂ ਮੰਡਲ ਦੇ ਪ੍ਰਧਾਨ ਸ਼੍ਰੀ ਅਮਿਤ ਜਿੰਦਲ, ਮਿੰਕਾ ਭਾਦਸੋਂ, ਸੁਖਚੈਨ ਸਿੰਘ ਆਦਿ ਸ਼ਾਮਿਲ ਸਨ।

ਪੱਤਰਕਾਰ ਜਗਜੀਤ ਸਿੰਘ ਕੈਂਥ ਇੰਡੀਅਨ ਟੀਵੀ ਨਿਊਜ਼ ਭਾਦਸੋ

Leave a Comment