ਨਾਭਾ ਦੇ ਵਿਧਾਇਕ ਸਰਦਾਰ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਦਾ ਹੋਇਆ ਦਿਹਾਂਤ, ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
ਵਿਧਾਇਕ ਸਰਦਾਰ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਏ ਨਾਭਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਲਾਲ ਸਿੰਘ ਦੀ ਅਚਾਨਕ ਤਬੀਅਤ ਵਿਗੜਣ ਮਗਰੋਂ ਉਨ੍ਹਾਂ ਨੂੰ ਪਟਿਆਲਾ ਦੇ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ l ਜਾਣਕਾਰੀ ਮੁਤਾਬਕ ਲਾਲ ਸਿੰਘ ਨੂੰ ਹਾਰਟ ਅਟੈਕ ਆਇਆ ਅਤੇ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ । ਵਾਹਿਗੂਰੂ ਜੀ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ l ਸਵਰਗੀ ਸਰਦਾਰ ਲਾਲ ਸਿੰਘ ਜੀ ਨੂੰ ਸੇਜਲ ਅੱਖਾਂ ਨਾਲ ਉਹਨਾਂ ਦੇ ਜੱਦੀ ਪਿੰਡ ਫਤਿਹਪੁਰ ਰਾਜਪੂਤਾਂ , ਨੇੜੇ ਸਨੌਰ ਜਿਲਾ ਪਟਿਆਲਾ ਦੀ ਸਮਸਾਨ ਘਾਟ ਵਿਖੇ ਅੰਤਿਮ ਵਿਦਾਇਗੀ ਦਿੱਤੀ ਗਈ l ਇਸ ਦੁੱਖ ਦੀ ਘੜੀ ਵਿਚ ਵੱਡੇ ਆਗੂ ,ਅਫਸਰ ਅਤੇ ਇਲਾਕੇ ਦੀਆਂ ਰਾਜਨੀਤਕ, ਸਮਾਜਿਕ ਸਖਸੀਅਤਾਂ, ਵੱਡੀ ਗਿਣਤੀ ਸਕੇ ਸਬੰਧੀਆਂ ਨੇ ਮਾਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪੱਤਰਕਾਰ ਜਗਜੀਤ ਸਿੰਘ ਕੈਂਥ ਇੰਡੀਅਨ ਟੀਵੀ ਨਿਊਜ਼