ਪ੍ਰੈਸ ਨੋਟ ਸੀ.ਆਈ.ਏ ਸਟਾਫ ਕਪੂਰਥਲਾ ਵੱਲੋਂ 05 ਦੇਸੀ ਪਿਸਤੌਲਾਂ ਸਮੇਤ 03 ਕਾਬੂ

ਪ੍ਰੈਸ ਨੋਟ ਸੀ.ਆਈ.ਏ ਸਟਾਫ ਕਪੂਰਥਲਾ ਵੱਲੋਂ 05 ਦੇਸੀ ਪਿਸਤੌਲਾਂ ਸਮੇਤ 03 ਕਾਬੂ

ਅੱਜ ਮਿਤੀ 29.11.2024 ਨੂੰ ਸ੍ਰੀ ਗੌਰਵ ਤੂਰਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਸ੍ਰੀ ਸਰਬਜੀਤ ਰਾਏ, ਪੀ.ਪੀ.ਐਸ. ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਕਪੂਰਥਲਾ, ਸ੍ਰੀ ਪਰਮਿੰਦਰ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ (ਡਿਟੈਕਟਿਵ) ਕਪੂਰਥਲਾ ਦੀ ਨਿਗਰਾਨੀ ਹੇਠ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਕਪੂਰਥਲਾ ਅਤੇ ਉਸਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਗੰਦਾ ਨਾਲਾ ਕਾਂਜਲੀ ਰੋਡ ਤੋਂ ਅਰਜਨ ਸਿੰਘ ਉਰਫ ਗੋਪੀ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਮੰਡੇਰ ਬੇਟ ਥਾਣਾ ਢਿਲਵਾਂ ਜਿਲਾ ਕਪੂਰਥਲਾ ਅਤੇ ਗੁਰਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਮਨਜਿੰਦਰ ਸਿੰਘ ਵਾਸੀ ਪਿੰਡ ਲੱਖਣ ਕਲਾਂ ਥਾਣਾ ਸਦਰ ਕਪੂਰਥਲਾ ਨੂੰ ਕਾਬੂ ਕਰਕੇ ਦੋਨਾਂ ਦੇ ਕਬਜੇ ਵਿੱਚੋਂ 01/01 ਦੇਸੀ ਪਿਸਤੌਲ ਬ੍ਰਾਮਦ ਕੀਤਾ ਅਤੇ ਇਸੇ ਮੁਹਿੰਮ ਤਹਿਤ ਹੀ ਨਵਜੋਤ ਸਿੰਘ ਉਰਫ ਮਨੀ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਮੁਸ਼ਕਵੇਦ ਥਾਣਾ ਕੋਤਵਾਲੀ ਕਪੂਰਥਲਾ ਨੂੰ ਕਾਬੂ ਕੀਤਾ ਤੇ ਉਸਦੀ ਨਿਸ਼ਾਨਦੇਹੀ ਤੇ 02 ਦੇਸੀ ਪਿਸਟਲ 32 ਬੋਰ ਅਤੇ 01 ਨਕਲੀ ਪਿਸਟਲ (ਏਅਰ ਪਿਸਟਲ) ਬਰਾਮਦ ਕੀਤਾ। ਜਿਨ੍ਹਾਂ ਦੇ ਖਿਲਾਫ਼ ਮੁਕੱਦਮਾ ਨੰਬਰ 302 ਮਿਤੀ 28.11.2024 ਅ/ਧ 111,112 BNS 25 ਅਸਲਾ ਐਕਟ ਥਾਣਾ ਸਿਟੀ ਕਪੂਰਥਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪੁੱਛਗਿੱਛ ਤੇ ਪਾਇਆ ਗਿਆ ਕਿ ਨਵਜੋਤ ਸਿੰਘ ਉਰਫ ਮਨੀ ਉਕਤ ਦੇ ਖਿਲਾਫ ਪਹਿਲਾਂ ਵੀ ਲੜਾਈ ਝਗੜੇ ਅਤੇ ਨਜਾਇਜ ਹਥਿਆਰਾਂ ਦੇ 05 ਮੁਕੱਦਮੇ ਵੱਖ ਵੱਖ ਥਾਣਿਆਂ ਵਿੱਚ ਦਰਜ ਹਨ। ਇਹਨਾਂ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਅਤੇ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।

Leave a Comment