ਦਰਬਾਰ ਸਾਹਿਬ ਸੇਵਾ ਕਰਦੇ ਬਾਦਲ ਤੇ ਗੋਲੀ ਚਲਾਉਣਾ ਅਤਿ ਨਿੰਦਣਯੋਗ ਕਾਰਵਾਈ।
ਅਮਲੋਹ,4 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਨਿਮਾਣੇ ਸਿੱਖ ਵਜੋਂ ਕਰ ਰਹੇ ਸਨ। ਉਹਨਾਂ ਤੇ ਜਾਨਲੇਵਾ ਗੋਲੀ ਚਲਾ ਕਿ ਹਮਲਾ ਕਰਨਾ ਇੱਕ ਵੱਡੀ ਸਾਜ਼ਿਸ਼ ਦਿਖਾਈ ਦੇ ਰਹੀ ਹੈ।ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਸਿੰਘ ਬਾਦਲ ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਦਰਬਾਰ ਸਾਹਿਬ ਅੰਦਰ ਗੋਲੀ ਚਲਾਉਣ ਵਾਲੇ ਇਸ ਨਰਾਇਣ ਸਿੰਘ ਚੌੜਾ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਤੇ ਇਸ ਤੇ ਸਖ਼ਤੀ ਵਰਤ ਕੇ ਸਾਜ਼ਿਸ਼ ਦਾ ਪਹਿਲਾ ਪਤਾ ਲਗਾਉਣਾ ਚਾਹੀਦਾ ਹੈ।ਤਾ ਜੋ ਅਸਲੀਅਤ ਲੋਕਾਂ ਦੇ ਸਾਹਮਣੇ ਆ ਸਕੇ। ਰਾਜੂ ਖੰਨਾ ਨੇ ਭਗਵੰਤ ਮਾਨ ਸਰਕਾਰ,ਪੁਲਿਸ ਪ੍ਰਸ਼ਾਸਨ ਤੇ ਏਜੰਸੀਆਂ ਦੇ ਪ੍ਰਸ਼ਨ ਚਿੰਨ੍ਹ ਲਗਾਉਂਦਿਆਂ ਕਿਹਾ ਕਿ ਜਦੋਂ ਇਸ ਸ਼ਰਾਰਤੀ ਅਨਸਰ ਬਾਰੇ ਪਹਿਲਾਂ ਹੀ ਜਾਣਕਾਰੀ ਸੀ।ਤਾ ਉਸ ਨੂੰ ਤੁਰੰਤ ਪਹਿਲਾਂ ਹੀ ਗ੍ਰਿਫਤਾਰ ਕਿਉ ਨਹੀ ਕੀਤਾ ਗਿਆ। ਉਹਨਾਂ ਭਗਵੰਤ ਮਾਨ ਸਰਕਾਰ ਦੀ ਮਾੜੀ ਸੁਰੱਖਿਆ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਅੱਜ ਇਸ ਆਪ ਸਰਕਾਰ ਦੇ ਰਾਜ ਵਿੱਚ ਕੋਈ ਵੀ ਵਿਆਕਤੀ ਸੁਰੱਖਿਅਤ ਦਿਖਾਈ ਨਹੀਂ ਦੇ ਰਿਹਾ। ਜਦੋਂ ਇੱਕ ਪੰਜਾਬ ਦੇ ਜ਼ਿੰਮੇਵਾਰ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸ਼ਰੇਆਮ ਗੋਲੀ ਚਲਾਈ ਜਾ ਸਕਦੀ ਹੈ। ਫਿਰ ਆਮ ਵਿਅਕਤੀ ਇਸ ਸਰਕਾਰ ਤੋ ਕੀ ਆਸ ਰੱਖ ਸਕਦਾ ਹੈ। ਉਹਨਾਂ ਦਰਬਾਰ ਸਾਹਿਬ ਅੰਦਰ ਸੁਖਬੀਰ ਸਿੰਘ ਬਾਦਲ ਤੇ ਗੋਲੀ ਚਲਾਉਣ ਨੂੰ ਸਾਜ਼ਿਸ਼ ਕਰਾਰ ਦਿੰਦਿਆਂ।ਕੇਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਵੀ ਕਟਿਹਰੇ ਵਿੱਚ ਖੜਾਂ ਕਰਦਿਆਂ ਕਿਹਾ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾਕੇ ਸੱਚ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇ।
ਫੋਟੋ ਕੈਪਸਨ (1) ਸ ਸੁਖਬੀਰ ਸਿੰਘ ਬਾਦਲ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਸਮੇਂ।
ਫੋਟੋ ਕੈਪਸਨ (2) ਗੁਰਪ੍ਰੀਤ ਸਿੰਘ ਰਾਜੂ ਖੰਨਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ।
ਪੱਤਰਕਾਰ ਜਗਜੀਤ ਸਿੰਘ ਕੈਂਥ ਇੰਡੀਅਨ ਟੀਵੀ ਨਿਊਜ਼