ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ

ਚੰਡੀਗੜ੍ਹ, 6 ਦਸੰਬਰ, (ਦੀਪਾ ਬਰਾੜ)

ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 3.2 ਡਿਗਰੀ ਅਤੇ ਚੰਡੀਗੜ੍ਹ ਵਿੱਚ 4.5 ਡਿਗਰੀ ਦੀ ਗਿਰਾਵਟ ਆਈ ਹੈ। ਸੰਗਰੂਰ ਵਿੱਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਮੋਹਾਲੀ ਨੂੰ ਛੱਡ ਕੇ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ।

ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡੀ ਵਧ ਰਹੀ ਹੈ। ਇਸ ਦੇ ਨਤੀਜੇ ਵਜੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਆਮ ਪੱਧਰ ‘ਤੇ ਆ ਗਿਆ ਹੈ। ਇਸ ਦੇ ਨਾਲ ਹੀ, 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਰਕੇ ਪੰਜਾਬ-ਹਰਿਆਣਾ ਅਤੇ ਹਿਮਾਲਿਆਈ ਪਹਾੜੀਆਂ ਵਿੱਚ ਦੋ ਦਿਨ ਤੱਕ ਮੀਂਹ ਪੈਣ ਦੇ ਆਸਾਰ ਹਨ7 ਤੋਂ 9 ਦਸੰਬਰ ਤੱਕ ਤਿੰਨ ਦਿਨਾਂ ਲਈ ਗਹਿਰੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਪ੍ਰਭਾਵ ਰਹੇਗਾ। ਇਸ ਅਰਸੇ ਦੌਰਾਨ ਵਿਜ਼ੀਬਿਲਟੀ 50 ਮੀਟਰ ਤੱਕ ਘਟ ਸਕਦੀ ਹੈ।

Leave a Comment