ਸ਼ਹੀਦੀ ਪੰਦਰਵਾੜਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੂੰ ਨਗਰ ਕੌਂਸਲ ਚੋਣਾਂ ਅੱਗੇ ਪਾਉਣੀਆਂ ਚਾਹੀਦੀਆਂ ਸਨ : ਰਾਜੂ ਖੰਨਾ

ਭਾਵੇਂ ਚੋਣਾ ਅੱਗੇ ਕਰਨ ਲਈ ਸਾਰਿਆਂ ਰਾਜਸ਼ੀ ਪਾਰਟੀਆਂ ਚੋਣ ਕਮਿਸ਼ਨ ਪੰਜਾਬ ਨੂੰ ਮੰਗ ਪੱਤਰ ਦੇ ਚੁੱਕਿਆਂ ਹਨ

ਪਰ ਫਿਰ ਵੀ ਸ਼੍ਰੋਮਣੀ ਅਕਾਲੀ ਦਲ ਇਹ ਚੋਣਾ ਲੜਨ ਲਈ ਤਿਆਰ ਬਰ ਤਿਆਰ

ਚੋਣ ਕਮਿਸ਼ਨ ਪੰਜਾਬ ਨੂੰ ਤੁਰੰਤ ਐਲਾਨੀਆ ਚੋਣਾਂ ਅੱਗੇ ਪਾਉਣੀਆਂ ਚਾਹੀਦੀਆਂ ਹਨ।

ਅਮਲੋਹ,8 ਦਸੰਬਰ : ਆਪ ਦੀ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਜੋ ਅੱਜ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ 21 ਦਸੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਉਹ ਸ਼ਹੀਦੀ ਪੰਦਰਵਾੜੇ ਦੇ ਸੋਕਮਈ ਦਿਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਚੋਣਾ ਅੱਗੇ ਪਾਉਣੀਆਂ ਚਾਹੀਦੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਭਾਵੇਂ ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਦੀ ਹਰ ਇੱਕ ਰਾਜਸ਼ੀ ਪਾਰਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜਾਬ ਦੇ ਚੋਣ ਕਮਿਸ਼ਨ ਨੂੰ ਮਿਲ ਕਿ ਮੰਗ ਪੱਤਰ ਦੇ ਕੇ ਇਹ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਅੱਗੇ ਕਰਵਾਉਣ ਲਈ ਅਪੀਲ ਕੀਤੀ ਗਈ ਸੀ।ਪਰ ਉਸ ਵੱਲੋਂ ਸਰਕਾਰ ਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ।ਤੇ 21ਦਸੰਬਰ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। ਜੋ ਕਿ ਨਹੀਂ ਕਰਨਾ ਚਾਹੀਦਾ ਸੀ। ਰਾਜੂ ਖੰਨਾ ਨੇ ਕਿਹਾ ਇਸ ਸ਼ਹੀਦੀ ਪੰਦਰਵਾੜੇ ਨਾਲ ਸਮੁੱਚਿਆ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਇਆ ਹਨ।ਤੇ ਹਰ ਰੋਜ਼ ਸੰਗਤਾਂ ਨਗਰ ਕੀਰਤਨ ਸਜਾ ਕਿ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜ ਰਹੀਆਂ ਹਨ। ਪਰ ਇਹਨਾਂ ਚੋਣਾਂ ਦੇ ਐਲਾਨ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਵਧੇਰੇ ਠੇਸ ਪੁੱਜੀ ਹੈ। ਰਾਜੂ ਖੰਨਾ ਨੇ ਕਿਹਾ ਕਿ ਇਹ ਚੋਣਾ ਤੁਰੰਤ ਸ਼ਹੀਦੀ ਪੰਦਰਵਾੜੇ ਨੂੰ ਦੇਖਦੇ ਹੋਏ ਅੱਗੇ ਪਾਉਣੀਆਂ ਚਾਹੀਦੀਆਂ ਹਨ। ਪਰ ਫਿਰ ਵੀ ਸ਼੍ਰੋਮਣੀ ਅਕਾਲੀ ਦਲ ਇਹਨਾਂ ਨਗਰ ਕੌਂਸਲ ਤੇ ਨਗਰ ਨਿਗਮ ਦੀਆਂ ਚੋਣਾਂ ਲੜਨ ਲਈ ਤਿਆਰ ਬਰ ਤਿਆਰ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇਹਨਾਂ ਚੋਣਾਂ ਲਈ ਜੋ ਸਮਾਂ ਦਿੱਤਾ ਗਿਆ ਹੈ।ਉਹ ਵੀ ਘੱਟ ਦਿਨਾਂ ਦਾ ਦਿੱਤਾ ਗਿਆ ਹੈ।ਜੋ ਵੱਖ ਵੱਖ ਰਾਜਸ਼ੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਸਰਾ ਸਰ ਧੱਕਾ ਹੈ।

 

ਪੱਤਰਕਾਰ ਜਗਜੀਤ ਸਿੰਘ ਕੈਂਥ ਇੰਡੀਅਨ ਟੀਵੀ ਨਿਊਜ਼

Leave a Comment