ਅਮਲੋਹ,15 ਦਸੰਬਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਕੌਂਸਲ ਅਮਲੋਹ ਦੀ ਚੋਣ ਲੜ ਰਹੇ ਸਮੁੱਚੇ ਉਮੀਦਵਾਰਾਂ ਵੱਲੋਂ ਅੱਜ ਗੁਰੂ ਦਾ ਅਸ਼ੀਰਵਾਦ ਲੈਂਦੇ ਹੋਏ ਗੁਰਦੁਆਰਾ ਸਿੰਘ ਸਭਾ ਅਮਲੋਹ ਵਿਖੇ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਜੋ ਵਿਕਾਸ ਸ਼ਹਿਰ ਅੰਦਰ ਦਿਖਾਈ ਦੇ ਰਿਹਾ ਹੈ ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਹੀ ਦੇਣ ਹੈ। ਜੇਕਰ ਅੱਜ ਹਰ ਵਾਰਡ ਵਿੱਚ ਗਲੀਆਂ ਇੰਟਰਲਾਕ ਦਿਖਾਈਂ ਦੇ ਰਹੀਆਂ ਹਨ,ਜਾ ਰੌਸ਼ਨੀ ਦਾ ਪ੍ਰਬੰਧ, ਪੀਣ ਵਾਲੇ ਪਾਣੀ ਦਾ ਪ੍ਰਬੰਧ ਦਿਖਾਈ ਦੇ ਰਿਹਾ ਹੈ ।ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ।ਜੋ ਸੀਵਰੇਜ ਕਰੌੜਾਂ ਰੁਪਏ ਦਾ ਅਮਲੋਹ ਸ਼ਹਿਰ ਅੰਦਰ ਪਾਇਆ ਗਿਆ ਹੈ ਉਹ ਵੀ ਸ਼੍ਰੋਮਣੀ ਅਕਾਲੀ ਦਲ ਦੀ ਹੀ ਦੇਣ ਹੈ। ਰਾਜੂ ਖੰਨਾ ਨੇ ਕਿਹਾ ਕਿ ਅੱਜ ਅਮਲੋਹ ਸ਼ਹਿਰ ਦੇ ਹਰ ਵੋਟਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀਆਂ ਜਿੱਤਾਂ ਦਰਜ਼ ਕਰਵਾਉਣ ਚਾਹੀਦੀਆਂ ਹਨ। ਤਾ ਜੋ ਅਮਲੋਹ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾ ਸਕੇ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਕਾਕਾ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਮੌਕੇ ਤੇ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ,ਡਾ ਜਸਵੰਤ ਸਿੰਘ ਪ੍ਰਧਾਨ,ਸੁਖਵਿੰਦਰ ਸਿੰਘ ਕਾਲਾ ਅਰੌੜਾ,ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਗੁਰਦੀਪ ਸਿੰਘ ਮੰਡੋਫਲ, ਮਨਜੀਤ ਕੌਰ,ਬੀਬੀ ਬਬਲੀ,ਜਸਵਿੰਦਰ ਕੌਰ, ਗੋਪਾਲ ਸਿੰਘ, ਰਾਕੇਸ਼ ਅਰੋੜਾ, ਨੀਨਾ ਸ਼ਾਹੀ,ਈਸ਼ਾ ਡੰਗ,ਜਥੇਦਾਰ ਸ਼ਰਧਾ ਸਿੰਘ ਛੰਨਾ, ਗੁਰਦੀਪ ਸਿੰਘ ਬੱਬੀ,ਰੇਸ਼ਮ ਸਿੰਘ ਵਿਰਕ,ਸਾਸਤਰੀ ਗੁਰੂ ਦੱਤ,ਰਾਮੇਸਵਰੀ ਦੱਤ ਸ਼ਰਮਾ, ਗੁਰਨਾਮ ਪੁਰੀ,ਬੱਬੀ ਡੰਗ, ਪਰਮਜੀਤ ਕੌਰ,ਨਾਹਰ ਸਿੰਘ ਰੰਗੀਲਾ, ਬੀਬੀ ਗੁਰਮੀਤ ਕੌਰ, ਗੁਰਮੇਲ ਸਿੰਘ, ਗੁਰਪ੍ਰੀਤ ਗੁਰੀ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।
ਫੋਟੋ ਕੈਪਸਨ:– ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਕੌਂਸਲ ਅਮਲੋਹ ਦੀ ਚੋਣ ਲੜ ਰਹੇ ਉਮੀਦਵਾਰ ਗੁਰਦੁਆਰਾ ਸਿੰਘ ਸਭਾ ਅਮਲੋਹ ਵਿਖੇ ਚੜ੍ਹਦੀ ਕਲਾ ਦੀ ਅਰਦਾਸ ਕਰਵਾਉਣ ਸਮੇਂ।ਨਾਲ ਦਿਖਾਈ ਦੇ ਰਹੇ ਹਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਮਨਮੋਹਨ ਸਿੰਘ ਮੁਕਾਰੋਂਪੁਰ,ਭਾਈ ਰਵਿੰਦਰ ਸਿੰਘ ਖਾਲਸਾ ਤੇ ਹੋਰ ਆਗੂ।
ਪੱਤਰਕਾਰ ਅਜੇ ਕੁਮਾਰ ਅਮਲੋਹ ਇੰਡੀਅਨ ਟੀਵੀ ਨਿਊਜ਼